ਰਾਮਕਲੀ ਮਹਲਾ ੫ ॥ ਕਿਸੁ ਭਰਵਾਸੈ ਬਿਚਰਹਿ ਭਵਨ ॥ ਮੂੜ ਮੁਗਧ ਤੇਰਾ ਸੰਗੀ ਕਵਨ ॥ ਰਾਮੁ ਸੰਗੀ ਤਿਸੁ ਗਤਿ ਨਹੀ ਜਾਨਹਿ ॥ ਪੰਚ ਬਟਵਾਰੇ ਸੇ ਮੀਤ ਕਰਿ ਮਾਨਹਿ ॥੧॥ ਸੋ ਘਰੁ ਸੇਵਿ ਜਿਤੁ ਉਧਰਹਿ ਮੀਤ ॥ ਗੁਣ ਗੋਵਿੰਦ ਰਵੀਅਹਿ ਦਿਨੁ ਰਾਤੀ ਸਾਧਸੰਗਿ ਕਰਿ ਮਨ ਕੀ ਪ੍ਰੀਤਿ ॥੧॥ ਰਹਾਉ ॥ਜਨਮੁ ਬਿਹਾਨੋ ਅਹੰਕਾਰਿ ਅਰੁ ਵਾਦਿ ॥ ਤ੍ਰਿਪਤਿ ਨ ਆਵੈ ਬਿਖਿਆ ਸਾਦਿ ॥ ਭਰਮਤ ਭਰਮਤ ਮਹਾ ਦੁਖੁ ਪਾਇਆ ॥ ਤਰੀ ਨ ਜਾਈ ਦੁਤਰ ਮਾਇਆ ॥੨॥ ਕਾਮਿ ਨ ਆਵੈ ਸੁ ਕਾਰ ਕਮਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਰਾਖਨ ਕਉ ਦੂਸਰ ਨਹੀ ਕੋਇ ॥ ਤਉ ਨਿਸਤਰੈ ਜਉ ਕਿਰਪਾ ਹੋਇ ॥੩॥ ਪਤਿਤ ਪੁਨੀਤ ਪ੍ਰਭ ਤੇਰੋ ਨਾਮੁ ॥ ਅਪਨੇ ਦਾਸ ਕਉ ਕੀਜੈ ਦਾਨੁ ॥ ਕਰਿ ਕਿਰਪਾ ਪ੍ਰਭ ਗਤਿ ਕਰਿ ਮੇਰੀ ॥ ਸਰਣਿ ਗਹੀ ਨਾਨਕ ਪ੍ਰਭ ਤੇਰੀ ॥੪॥੩੭॥੪੮॥

Leave a Reply

Powered By Indic IME