ਰਾਮਕਲੀ ਮਹਲਾ ੫ ॥ ਇਹ ਲੋਕੇ ਸੁਖੁ ਪਾਇਆ ॥ ਨਹੀ ਭੇਟਤ ਧਰਮ ਰਾਇਆ ॥ ਹਰਿ ਦਰਗਹ ਸੋਭਾਵੰਤ ॥ ਫੁਨਿ ਗਰਭਿ ਨਾਹੀ ਬਸੰਤ ॥੧॥ ਜਾਨੀ ਸੰਤ ਕੀ ਮਿਤ੍ਰਾਈ ॥ ਕਰਿ ਕਿਰਪਾ ਦੀਨੋ ਹਰਿ ਨਾਮਾ ਪੂਰਬਿ ਸੰਜੋਗਿ ਮਿਲਾਈ ॥੧॥ ਰਹਾਉ ॥ਗੁਰ ਕੈ ਚਰਣਿ ਚਿਤੁ ਲਾਗਾ ॥ ਧੰਨਿ ਧੰਨਿ ਸੰਜੋਗੁ ਸਭਾਗਾ ॥ ਸੰਤ ਕੀ ਧੂਰਿ ਲਾਗੀ ਮੇਰੈ ਮਾਥੇ ॥ ਕਿਲਵਿਖ ਦੁਖ ਸਗਲੇ ਮੇਰੇ ਲਾਥੇ ॥੨॥ ਸਾਧ ਕੀ ਸਚੁ ਟਹਲ ਕਮਾਨੀ ॥ ਤਬ ਹੋਏ ਮਨ ਸੁਧ ਪਰਾਨੀ ॥ ਜਨ ਕਾ ਸਫਲ ਦਰਸੁ ਡੀਠਾ ॥ ਨਾਮੁ ਪ੍ਰਭੂ ਕਾ ਘਟਿ ਘਟਿ ਵੂਠਾ ॥੩॥ ਮਿਟਾਨੇ ਸਭਿ ਕਲਿ ਕਲੇਸ ॥ ਜਿਸ ਤੇ ਉਪਜੇ ਤਿਸੁ ਮਹਿ ਪਰਵੇਸ ॥ ਪ੍ਰਗਟੇ ਆਨੂਪ ਗਵਿੰਦ ॥ ਪ੍ਰਭ ਪੂਰੇ ਨਾਨਕ ਬਖਸਿੰਦ ॥੪॥੩੮॥੪੯॥
Scroll