ਰਾਮਕਲੀ ਮਹਲਾ ੫ ॥ ਗਊ ਕਉ ਚਾਰੇ ਸਾਰਦੂਲੁ ॥ ਕਉਡੀ ਕਾ ਲਖ ਹੂਆ ਮੂਲੁ ॥ ਬਕਰੀ ਕਉ ਹਸਤੀ ਪ੍ਰਤਿਪਾਲੇ ॥ ਅਪਨਾ ਪ੍ਰਭੁ ਨਦਰਿ ਨਿਹਾਲੇ ॥੧॥ ਕ੍ਰਿਪਾ ਨਿਧਾਨ ਪ੍ਰੀਤਮ ਪ੍ਰਭ ਮੇਰੇ ॥ ਬਰਨਿ ਨ ਸਾਕਉ ਬਹੁ ਗੁਨ ਤੇਰੇ ॥੧॥ ਰਹਾਉ ॥ ਦੀਸਤ ਮਾਸੁ ਨ ਖਾਇ ਬਿਲਾਈ ॥ ਮਹਾ ਕਸਾਬਿ ਛੁਰੀ ਸਟਿ ਪਾਈ ॥ ਕਰਣਹਾਰ ਪ੍ਰਭੁ ਹਿਰਦੈ ਵੂਠਾ ॥ ਫਾਥੀ ਮਛੁਲੀ ਕਾ ਜਾਲਾ ਤੂਟਾ ॥੨॥ ਸੂਕੇ ਕਾਸਟ ਹਰੇ ਚਲੂਲ ॥ ਊਚੈ ਥਲਿ ਫੂਲੇ ਕਮਲ ਅਨੂਪ ॥ ਅਗਨਿ ਨਿਵਾਰੀ ਸਤਿਗੁਰ ਦੇਵ ॥ ਸੇਵਕੁ ਅਪਨੀ ਲਾਇਓ ਸੇਵ ॥੩॥ ਅਕਿਰਤਘਣਾ ਕਾ ਕਰੇ ਉਧਾਰੁ ॥ ਪ੍ਰਭੁ ਮੇਰਾ ਹੈ ਸਦਾ ਦਇਆਰੁ ॥ ਸੰਤ ਜਨਾ ਕਾ ਸਦਾ ਸਹਾਈ ॥ ਚਰਨ ਕਮਲ ਨਾਨਕ ਸਰਣਾਈ ॥੪॥੩੯॥੫੦॥

Leave a Reply

Powered By Indic IME