ਰਾਮਕਲੀ ਮਹਲਾ ੫ ॥ ਪੰਚ ਸਿੰਘ ਰਾਖੇ ਪ੍ਰਭਿ ਮਾਰਿ ॥ ਦਸ ਬਿਘਿਆੜੀ ਲਈ ਨਿਵਾਰਿ ॥ ਤੀਨਿ ਆਵਰਤ ਕੀ ਚੂਕੀ ਘੇਰ ॥ ਸਾਧਸੰਗਿ ਚੂਕੇ ਭੈ ਫੇਰ ॥੧॥ ਸਿਮਰਿ ਸਿਮਰਿ ਜੀਵਾ ਗੋਵਿੰਦ ॥ ਕਰਿ ਕਿਰਪਾ ਰਾਖਿਓ ਦਾਸੁ ਅਪਨਾ ਸਦਾ ਸਦਾ ਸਾਚਾ ਬਖਸਿੰਦ ॥੧॥ ਰਹਾਉ ॥ ਦਾਝਿ ਗਏ ਤ੍ਰਿਣ ਪਾਪ ਸੁਮੇਰ ॥ ਜਪਿ ਜਪਿ ਨਾਮੁ ਪੂਜੇ ਪ੍ਰਭ ਪੈਰ ॥ ਅਨਦ ਰੂਪ ਪ੍ਰਗਟਿਓ ਸਭ ਥਾਨਿ ॥ ਪ੍ਰੇਮ ਭਗਤਿ ਜੋਰੀ ਸੁਖ ਮਾਨਿ ॥੨॥ ਸਾਗਰੁ ਤਰਿਓ ਬਾਛਰ ਖੋਜ ॥ ਖੇਦੁ ਨ ਪਾਇਓ ਨਹ ਫੁਨਿ ਰੋਜ ॥ ਸਿੰਧੁ ਸਮਾਇਓ ਘਟੁਕੇ ਮਾਹਿ ॥ ਕਰਣਹਾਰ ਕਉ ਕਿਛੁ ਅਚਰਜੁ ਨਾਹਿ ॥੩॥ ਜਉ ਛੂਟਉ ਤਉ ਜਾਇ ਪਇਆਲ ॥ ਜਉ ਕਾਢਿਓ ਤਉ ਨਦਰਿ ਨਿਹਾਲ ॥ ਪਾਪ ਪੁੰਨ ਹਮਰੈ ਵਸਿ ਨਾਹਿ ॥ ਰਸਕਿ ਰਸਕਿ ਨਾਨਕ ਗੁਣ ਗਾਹਿ ॥੪॥੪੦॥੫੧॥

Leave a Reply

Powered By Indic IME