ਰਾਮਕਲੀ ਮਹਲਾ ੫ ॥ ਰਾਜਾ ਰਾਮ ਕੀ ਸਰਣਾਇ ॥ ਨਿਰਭਉ ਭਏ ਗੋਬਿੰਦ ਗੁਨ ਗਾਵਤ ਸਾਧਸੰਗਿ ਦੁਖੁ ਜਾਇ ॥੧॥ ਰਹਾਉ ॥ ਜਾ ਕੈ ਰਾਮੁ ਬਸੈ ਮਨ ਮਾਹੀ ॥ ਸੋ ਜਨੁ ਦੁਤਰੁ ਪੇਖਤ ਨਾਹੀ ॥ ਸਗਲੇ ਕਾਜ ਸਵਾਰੇ ਅਪਨੇ ॥ ਹਰਿ ਹਰਿ ਨਾਮੁ ਰਸਨ ਨਿਤ ਜਪਨੇ ॥੧॥ ਜਿਸ ਕੈ ਮਸਤਕਿ ਹਾਥੁ ਗੁਰੁ ਧਰੈ ॥ ਸੋ ਦਾਸੁ ਅਦੇਸਾ ਕਾਹੇ ਕਰੈ ॥ ਜਨਮ ਮਰਣ ਕੀ ਚੂਕੀ ਕਾਣਿ ॥ ਪੂਰੇ ਗੁਰ ਊਪਰਿ ਕੁਰਬਾਣ ॥੨॥ ਗੁਰੁ ਪਰਮੇਸਰੁ ਭੇਟਿ ਨਿਹਾਲ ॥ ਸੋ ਦਰਸਨੁ ਪਾਏ ਜਿਸੁ ਹੋਇ ਦਇਆਲੁ ॥ ਪਾਰਬ੍ਰਹਮੁ ਜਿਸੁ ਕਿਰਪਾ ਕਰੈ ॥ ਸਾਧਸੰਗਿ ਸੋ ਭਵਜਲੁ ਤਰੈ ॥੩॥ ਅੰਮ੍ਰਿਤੁ ਪੀਵਹੁ ਸਾਧ ਪਿਆਰੇ ॥ ਮੁਖ ਊਜਲ ਸਾਚੈ ਦਰਬਾਰੇ ॥ ਅਨਦ ਕਰਹੁ ਤਜਿ ਸਗਲ ਬਿਕਾਰ ॥ ਨਾਨਕ ਹਰਿ ਜਪਿ ਉਤਰਹੁ ਪਾਰਿ ॥੪॥੪੨॥੫੩॥

Leave a Reply

Powered By Indic IME