ਰਾਮਕਲੀ ਮਹਲਾ ੫ ॥ ੲੀਧਨ ਤੇ ਬੈਸੰਤਰੁ ਭਾਗੈ ॥ ਮਾਟੀ ਕਉ ਜਲੁ ਦਹ ਦਿਸ ਤਿਆਗੈ ॥ ਊਪਰਿ ਚਰਨ ਤਲੈ ਆਕਾਸੁ ॥ ਘਟ ਮਹਿ ਸਿੰਧੁ ਕੀਓ ਪਰਗਾਸੁ ॥੧॥ ਐਸਾ ਸੰਮ੍ਰਥੁ ਹਰਿ ਜੀਉ ਆਪਿ ॥ ਨਿਮਖ ਨ ਬਿਸਰੈ ਜੀਅ ਭਗਤਨ ਕੈ ਆਠ ਪਹਰ ਮਨ ਤਾ ਕਉ ਜਾਪਿ ॥੧॥ ਰਹਾਉ ॥ਪ੍ਰਥਮੇ ਮਾਖਨੁ ਪਾਛੈ ਦੂਧੁ ॥ ਮੈਲੂ ਕੀਨੋ ਸਾਬੁਨੁ ਸੂਧੁ ॥ ਭੈ ਤੇ ਨਿਰਭਉ ਡਰਤਾ ਫਿਰੈ ॥ ਹੋਂਦੀ ਕਉ ਅਣਹੋਂਦੀ ਹਿਰੈ ॥੨॥ ਦੇਹੀ ਗੁਪਤ ਬਿਦੇਹੀ ਦੀਸੈ ॥ ਸਗਲੇ ਸਾਜਿ ਕਰਤ ਜਗਦੀਸੈ ॥ ਠਗਣਹਾਰ ਅਣਠਗਦਾ ਠਾਗੈ ॥ ਬਿਨੁ ਵਖਰ ਫਿਰਿ ਫਿਰਿ ਉਠਿ ਲਾਗੈ ॥੩॥ ਸੰਤ ਸਭਾ ਮਿਲਿ ਕਰਹੁ ਬਖਿਆਣ ॥ ਸਿੰਮ੍ਰਿਤਿ ਸਾਸਤ ਬੇਦ ਪੁਰਾਣ ॥ ਬ੍ਰਹਮ ਬੀਚਾਰੁ ਬੀਚਾਰੇ ਕੋਇ ॥ ਨਾਨਕ ਤਾ ਕੀ ਪਰਮ ਗਤਿ ਹੋਇ ॥੪॥੪੩॥੫੪॥
Scroll