ਰਾਮਕਲੀ ਮਹਲਾ ੫ ॥ ਐਸਾ ਪੂਰਾ ਗੁਰਦੇਉ ਸਹਾਈ ॥ ਜਾ ਕਾ ਸਿਮਰਨੁ ਬਿਰਥਾ ਨ ਜਾਈ ॥੧॥ ਰਹਾਉ ॥ਦਰਸਨੁ ਪੇਖਤ ਹੋਇ ਨਿਹਾਲੁ ॥ ਜਾ ਕੀ ਧੂਰਿ ਕਾਟੈ ਜਮ ਜਾਲੁ ॥ ਚਰਨ ਕਮਲ ਬਸੇ ਮੇਰੇ ਮਨ ਕੇ ॥ ਕਾਰਜ ਸਵਾਰੇ ਸਗਲੇ ਤਨ ਕੇ ॥੧॥ ਜਾ ਕੈ ਮਸਤਕਿ ਰਾਖੈ ਹਾਥੁ ॥ ਪ੍ਰਭੁ ਮੇਰੋ ਅਨਾਥ ਕੋ ਨਾਥੁ ॥ ਪਤਿਤ ਉਧਾਰਣੁ ਕ੍ਰਿਪਾ ਨਿਧਾਨੁ ॥ ਸਦਾ ਸਦਾ ਜਾਈਐ ਕੁਰਬਾਨੁ ॥੨॥ ਨਿਰਮਲ ਮੰਤੁ ਦੇਇ ਜਿਸੁ ਦਾਨੁ ॥ ਤਜਹਿ ਬਿਕਾਰ ਬਿਨਸੈ ਅਭਿਮਾਨੁ ॥ ਏਕੁ ਧਿਆਈਐ ਸਾਧ ਕੈ ਸੰਗਿ ॥ ਪਾਪ ਬਿਨਾਸੇ ਨਾਮ ਕੈ ਰੰਗਿ ॥੩॥ ਗੁਰ ਪਰਮੇਸੁਰ ਸਗਲ ਨਿਵਾਸ ॥ ਘਟਿ ਘਟਿ ਰਵਿ ਰਹਿਆ ਗੁਣਤਾਸ ॥ ਦਰਸੁ ਦੇਹਿ ਧਾਰਉ ਪ੍ਰਭ ਆਸ ॥ ਨਿਤ ਨਾਨਕੁ ਚਿਤਵੈ ਸਚੁ ਅਰਦਾਸਿ ॥੪॥੪੫॥੫੬॥
Scroll