ਰਾਮਕਲੀ ਮਹਲਾ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸੋਈ ਚੰਦੁ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ ॥ ਸਾ ਧਰਤੀ ਸੋ ਪਉਣੁ ਝੁਲਾਰੇ ਜੁਗ ਜੀਅ ਖੇਲੇ ਥਾਵ ਕੈਸੇ ॥੧॥ ਜੀਵਨ ਤਲਬ ਨਿਵਾਰਿ ॥ ਹੋਵੈ ਪਰਵਾਣਾ ਕਰਹਿ ਧਿਙਾਣਾ ਕਲਿ ਲਖਣ ਵੀਚਾਰਿ ॥੧॥ ਰਹਾਉ ॥ ਕਿਤੈ ਦੇਸਿ ਨ ਆਇਆ ਸੁਣੀਐ ਤੀਰਥ ਪਾਸਿ ਨ ਬੈਠਾ ॥ ਦਾਤਾ ਦਾਨੁ ਕਰੇ ਤਹ ਨਾਹੀ ਮਹਲ ਉਸਾਰਿ ਨ ਬੈਠਾ ॥੨॥ ਜੇ ਕੋ ਸਤੁ ਕਰੇ ਸੋ ਛੀਜੈ ਤਪ ਘਰਿ ਤਪੁ ਨ ਹੋਈ ॥ ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ ॥੩॥ ਜਿਸੁ ਸਿਕਦਾਰੀ ਤਿਸਹਿ ਖੁਆਰੀ ਚਾਕਰ ਕੇਹੇ ਡਰਣਾ ॥ ਜਾ ਸਿਕਦਾਰੈ ਪਵੈ ਜੰਜੀਰੀ ਤਾ ਚਾਕਰ ਹਥਹੁ ਮਰਣਾ ॥੪॥ ਆਖੁ ਗੁਣਾ ਕਲਿ ਆਈਐ ॥ ਤਿਹੁ ਜੁਗ ਕੇਰਾ ਰਹਿਆ ਤਪਾਵਸੁ ਜੇ ਗੁਣ ਦੇਹਿ ਤ ਪਾਈਐ ॥੧॥ ਰਹਾਉ ॥ ਕਲਿ ਕਲਵਾਲੀ ਸਰਾ ਨਿਬੇੜੀ ਕਾਜੀ ਕ੍ਰਿਸਨਾ ਹੋਆ ॥ ਬਾਣੀ ਬ੍ਰਹਮਾ ਬੇਦੁ ਅਥਰਬਣੁ ਕਰਣੀ ਕੀਰਤਿ ਲਹਿਆ ॥੫॥ ਪਤਿ ਵਿਣੁ ਪੂਜਾ ਸਤ ਵਿਣੁ ਸੰਜਮੁ ਜਤ ਵਿਣੁ ਕਾਹੇ ਜਨੇਊ ॥ ਨਾਵਹੁ ਧੋਵਹੁ ਤਿਲਕੁ ਚੜਾਵਹੁ ਸੁਚ ਵਿਣੁ ਸੋਚ ਨ ਹੋਈ ॥੬॥ ਕਲਿ ਪਰਵਾਣੁ ਕਤੇਬ ਕੁਰਾਣੁ ॥ ਪੋਥੀ ਪੰਡਿਤ ਰਹੇ ਪੁਰਾਣ ॥ ਨਾਨਕ ਨਾਉ ਭਇਆ ਰਹਮਾਣੁ ॥ ਕਰਿ ਕਰਤਾ ਤੂ ਏਕੋ ਜਾਣੁ ॥੭॥ ਨਾਨਕ ਨਾਮੁ ਮਿਲੈ ਵਡਿਆਈ ਏਦੂ ਉਪਰਿ ਕਰਮੁ ਨਹੀ ॥ ਜੇ ਘਰਿ ਹੋਦੈ ਮੰਗਣਿ ਜਾਈਐ ਫਿਰਿ ਓਲਾਮਾ ਮਿਲੈ ਤਹੀ ॥੮॥੧॥
Scroll