ਰਾਮਕਲੀ ਮਹਲਾ ੧ ॥ ਖਟੁ ਮਟੁ ਦੇਹੀ ਮਨੁ ਬੈਰਾਗੀ ॥ ਸੁਰਤਿ ਸਬਦੁ ਧੁਨਿ ਅੰਤਰਿ ਜਾਗੀ ॥ ਵਾਜੈ ਅਨਹਦੁ ਮੇਰਾ ਮਨੁ ਲੀਣਾ ॥ ਗੁਰ ਬਚਨੀ ਸਚਿ ਨਾਮਿ ਪਤੀਣਾ ॥੧॥ ਪ੍ਰਾਣੀ ਰਾਮ ਭਗਤਿ ਸੁਖੁ ਪਾਈਐ ॥ ਗੁਰਮੁਖਿ ਹਰਿ ਹਰਿ ਮੀਠਾ ਲਾਗੈ ਹਰਿ ਹਰਿ ਨਾਮਿ ਸਮਾਈਐ ॥੧॥ ਰਹਾਉ ॥ ਮਾਇਆ ਮੋਹੁ ਬਿਵਰਜਿ ਸਮਾਏ ॥ ਸਤਿਗੁਰੁ ਭੇਟੈ ਮੇਲਿ ਮਿਲਾਏ ॥ ਨਾਮੁ ਰਤਨੁ ਨਿਰਮੋਲਕੁ ਹੀਰਾ ॥ ਤਿਤੁ ਰਾਤਾ ਮੇਰਾ ਮਨੁ ਧੀਰਾ ॥੨॥ ਹਉਮੈ ਮਮਤਾ ਰੋਗੁ ਨ ਲਾਗੈ ॥ ਰਾਮ ਭਗਤਿ ਜਮ ਕਾ ਭਉ ਭਾਗੈ ॥ ਜਮੁ ਜੰਦਾਰੁ ਨ ਲਾਗੈ ਮੋਹਿ ॥ ਨਿਰਮਲ ਨਾਮੁ ਰਿਦੈ ਹਰਿ ਸੋਹਿ ॥੩॥ ਸਬਦੁ ਬੀਚਾਰਿ ਭਏ ਨਿਰੰਕਾਰੀ ॥ ਗੁਰਮਤਿ ਜਾਗੇ ਦੁਰਮਤਿ ਪਰਹਾਰੀ ॥ ਅਨਦਿਨੁ ਜਾਗਿ ਰਹੇ ਲਿਵ ਲਾਈ ॥ ਜੀਵਨ ਮੁਕਤਿ ਗਤਿ ਅੰਤਰਿ ਪਾਈ ॥੪॥ ਅਲਿਪਤ ਗੁਫਾ ਮਹਿ ਰਹਹਿ ਨਿਰਾਰੇ ॥ ਤਸਕਰ ਪੰਚ ਸਬਦਿ ਸੰਘਾਰੇ ॥ ਪਰ ਘਰ ਜਾਇ ਨ ਮਨੁ ਡੋਲਾਏ ॥ ਸਹਜ ਨਿਰੰਤਰਿ ਰਹਉ ਸਮਾਏ ॥੫॥ ਗੁਰਮੁਖਿ ਜਾਗਿ ਰਹੇ ਅਉਧੂਤਾ ॥ ਸਦ ਬੈਰਾਗੀ ਤਤੁ ਪਰੋਤਾ ॥ ਜਗੁ ਸੂਤਾ ਮਰਿ ਆਵੈ ਜਾਇ ॥ ਬਿਨੁ ਗੁਰ ਸਬਦ ਨ ਸੋਝੀ ਪਾਇ ॥੬॥ ਅਨਹਦ ਸਬਦੁ ਵਜੈ ਦਿਨੁ ਰਾਤੀ ॥ ਅਵਿਗਤ ਕੀ ਗਤਿ ਗੁਰਮੁਖਿ ਜਾਤੀ ॥ ਤਉ ਜਾਨੀ ਜਾ ਸਬਦਿ ਪਛਾਨੀ ॥ ਏਕੋ ਰਵਿ ਰਹਿਆ ਨਿਰਬਾਨੀ ॥੭॥ ਸੁੰਨ ਸਮਾਧਿ ਸਹਜਿ ਮਨੁ ਰਾਤਾ ॥ ਤਜਿ ਹਉ ਲੋਭਾ ਏਕੋ ਜਾਤਾ ॥ ਗੁਰ ਚੇਲੇ ਅਪਨਾ ਮਨੁ ਮਾਨਿਆ ॥ ਨਾਨਕ ਦੂਜਾ ਮੇਟਿ ਸਮਾਨਿਆ ॥੮॥੩॥

Leave a Reply

Powered By Indic IME