ਰਾਮਕਲੀ ਮਹਲਾ ੧ ॥ ਹਠੁ ਨਿਗ੍ਰਹੁ ਕਰਿ ਕਾਇਆ ਛੀਜੈ ॥ ਵਰਤੁ ਤਪਨੁ ਕਰਿ ਮਨੁ ਨਹੀ ਭੀਜੈ ॥ ਰਾਮ ਨਾਮ ਸਰਿ ਅਵਰੁ ਨ ਪੂਜੈ ॥੧॥ ਗੁਰੁ ਸੇਵਿ ਮਨਾ ਹਰਿ ਜਨ ਸੰਗੁ ਕੀਜੈ ॥ ਜਮੁ ਜੰਦਾਰੁ ਜੋਹਿ ਨਹੀ ਸਾਕੈ ਸਰਪਨਿ ਡਸਿ ਨ ਸਕੈ ਹਰਿ ਕਾ ਰਸੁ ਪੀਜੈ ॥੧॥ ਰਹਾਉ ॥ ਵਾਦੁ ਪੜੈ ਰਾਗੀ ਜਗੁ ਭੀਜੈ ॥ ਤ੍ਰੈ ਗੁਣ ਬਿਖਿਆ ਜਨਮਿ ਮਰੀਜੈ ॥ ਰਾਮ ਨਾਮ ਬਿਨੁ ਦੂਖੁ ਸਹੀਜੈ ॥੨॥ ਚਾੜਸਿ ਪਵਨੁ ਸਿੰਘਾਸਨੁ ਭੀਜੈ ॥ ਨਿਉਲੀ ਕਰਮ ਖਟੁ ਕਰਮ ਕਰੀਜੈ ॥ ਰਾਮ ਨਾਮ ਬਿਨੁ ਬਿਰਥਾ ਸਾਸੁ ਲੀਜੈ ॥੩॥ ਅੰਤਰਿ ਪੰਚ ਅਗਨਿ ਕਿਉ ਧੀਰਜੁ ਧੀਜੈ ॥ ਅੰਤਰਿ ਚੋਰੁ ਕਿਉ ਸਾਦੁ ਲਹੀਜੈ ॥ ਗੁਰਮੁਖਿ ਹੋਇ ਕਾਇਆ ਗੜੁ ਲੀਜੈ ॥੪॥ ਅੰਤਰਿ ਮੈਲੁ ਤੀਰਥ ਭਰਮੀਜੈ ॥ ਮਨੁ ਨਹੀ ਸੂਚਾ ਕਿਆ ਸੋਚ ਕਰੀਜੈ ॥ ਕਿਰਤੁ ਪਇਆ ਦੋਸੁ ਕਾ ਕਉ ਦੀਜੈ ॥੫॥ ਅੰਨੁ ਨ ਖਾਹਿ ਦੇਹੀ ਦੁਖੁ ਦੀਜੈ ॥ ਬਿਨੁ ਗੁਰ ਗਿਆਨ ਤ੍ਰਿਪਤਿ ਨਹੀ ਥੀਜੈ ॥ ਮਨਮੁਖਿ ਜਨਮੈ ਜਨਮਿ ਮਰੀਜੈ ॥੬॥ ਸਤਿਗੁਰ ਪੂਛਿ ਸੰਗਤਿ ਜਨ ਕੀਜੈ ॥ ਮਨੁ ਹਰਿ ਰਾਚੈ ਨਹੀ ਜਨਮਿ ਮਰੀਜੈ ॥ ਰਾਮ ਨਾਮ ਬਿਨੁ ਕਿਆ ਕਰਮੁ ਕੀਜੈ ॥੭॥ ਊਂਦਰ ਦੂੰਦਰ ਪਾਸਿ ਧਰੀਜੈ ॥ ਧੁਰ ਕੀ ਸੇਵਾ ਰਾਮੁ ਰਵੀਜੈ ॥ ਨਾਨਕ ਨਾਮੁ ਮਿਲੈ ਕਿਰਪਾ ਪ੍ਰਭ ਕੀਜੈ ॥੮॥੫॥
Scroll