ਰਾਮਕਲੀ ਮਹਲਾ ੧ ॥ ਜਿਉ ਆਇਆ ਤਿਉ ਜਾਵਹਿ ਬਉਰੇ ਜਿਉ ਜਨਮੇ ਤਿਉ ਮਰਣੁ ਭਇਆ ॥ ਜਿਉ ਰਸ ਭੋਗ ਕੀਏ ਤੇਤਾ ਦੁਖੁ ਲਾਗੈ ਨਾਮੁ ਵਿਸਾਰਿ ਭਵਜਲਿ ਪਇਆ ॥੧॥ ਤਨੁ ਧਨੁ ਦੇਖਤ ਗਰਬਿ ਗਇਆ ॥ ਕਨਿਕ ਕਾਮਨੀ ਸਿਉ ਹੇਤੁ ਵਧਾਇਹਿ ਕੀ ਨਾਮੁ ਵਿਸਾਰਹਿ ਭਰਮਿ ਗਇਆ ॥੧॥ ਰਹਾਉ ॥ ਜਤੁ ਸਤੁ ਸੰਜਮੁ ਸੀਲੁ ਨ ਰਾਖਿਆ ਪ੍ਰੇਤ ਪਿੰਜਰ ਮਹਿ ਕਾਸਟੁ ਭਇਆ ॥ ਪੁੰਨੁ ਦਾਨੁ ਇਸਨਾਨੁ ਨ ਸੰਜਮੁ ਸਾਧਸੰਗਤਿ ਬਿਨੁ ਬਾਦਿ ਜਇਆ ॥੨॥ ਲਾਲਚਿ ਲਾਗੈ ਨਾਮੁ ਬਿਸਾਰਿਓ ਆਵਤ ਜਾਵਤ ਜਨਮੁ ਗਇਆ ॥ ਜਾ ਜਮੁ ਧਾਇ ਕੇਸ ਗਹਿ ਮਾਰੈ ਸੁਰਤਿ ਨਹੀ ਮੁਖਿ ਕਾਲ ਗਇਆ ॥੩॥ ਅਹਿਨਿਸਿ ਨਿੰਦਾ ਤਾਤਿ ਪਰਾਈ ਹਿਰਦੈ ਨਾਮੁ ਨ ਸਰਬ ਦਇਆ ॥ ਬਿਨੁ ਗੁਰ ਸਬਦ ਨ ਗਤਿ ਪਤਿ ਪਾਵਹਿ ਰਾਮ ਨਾਮ ਬਿਨੁ ਨਰਕਿ ਗਇਆ ॥੪॥ ਖਿਨ ਮਹਿ ਵੇਸ ਕਰਹਿ ਨਟੂਆ ਜਿਉ ਮੋਹ ਪਾਪ ਮਹਿ ਗਲਤੁ ਗਇਆ ॥ ਇਤ ਉਤ ਮਾਇਆ ਦੇਖਿ ਪਸਾਰੀ ਮੋਹ ਮਾਇਆ ਕੈ ਮਗਨੁ ਭਇਆ ॥੫॥ ਕਰਹਿ ਬਿਕਾਰ ਵਿਥਾਰ ਘਨੇਰੇ ਸੁਰਤਿ ਸਬਦ ਬਿਨੁ ਭਰਮਿ ਪਇਆ ॥ ਹਉਮੈ ਰੋਗੁ ਮਹਾ ਦੁਖੁ ਲਾਗਾ ਗੁਰਮਤਿ ਲੇਵਹੁ ਰੋਗੁ ਗਇਆ ॥੬॥ ਸੁਖ ਸੰਪਤਿ ਕਉ ਆਵਤ ਦੇਖੈ ਸਾਕਤ ਮਨਿ ਅਭਿਮਾਨੁ ਭਇਆ ॥ ਜਿਸ ਕਾ ਇਹੁ ਤਨੁ ਧਨੁ ਸੋ ਫਿਰਿ ਲੇਵੈ ਅੰਤਰਿ ਸਹਸਾ ਦੂਖੁ ਪਇਆ ॥੭॥ ਅੰਤਿ ਕਾਲਿ ਕਿਛੁ ਸਾਥਿ ਨ ਚਾਲੈ ਜੋ ਦੀਸੈ ਸਭੁ ਤਿਸਹਿ ਮਇਆ ॥ ਆਦਿ ਪੁਰਖੁ ਅਪਰੰਪਰੁ ਸੋ ਪ੍ਰਭੁ ਹਰਿ ਨਾਮੁ ਰਿਦੈ ਲੈ ਪਾਰਿ ਪਇਆ ॥੮॥ ਮੂਏ ਕਉ ਰੋਵਹਿ ਕਿਸਹਿ ਸੁਣਾਵਹਿ ਭੈ ਸਾਗਰ ਅਸਰਾਲਿ ਪਇਆ ॥ ਦੇਖਿ ਕੁਟੰਬੁ ਮਾਇਆ ਗ੍ਰਿਹ ਮੰਦਰੁ ਸਾਕਤੁ ਜੰਜਾਲਿ ਪਰਾਲਿ ਪਇਆ ॥੯॥ ਜਾ ਆਏ ਤਾ ਤਿਨਹਿ ਪਠਾਏ ਚਾਲੇ ਤਿਨੈ ਬੁਲਾਇ ਲਇਆ ॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਬਖਸਣਹਾਰੈ ਬਖਸਿ ਲਇਆ ॥੧੦॥ ਜਿਨਿ ਏਹੁ ਚਾਖਿਆ ਰਾਮ ਰਸਾਇਣੁ ਤਿਨ ਕੀ ਸੰਗਤਿ ਖੋਜੁ ਭਇਆ ॥ ਰਿਧਿ ਸਿਧਿ ਬੁਧਿ ਗਿਆਨੁ ਗੁਰੂ ਤੇ ਪਾਇਆ ਮੁਕਤਿ ਪਦਾਰਥੁ ਸਰਣਿ ਪਇਆ ॥੧੧॥ ਦੁਖੁ ਸੁਖੁ ਗੁਰਮੁਖਿ ਸਮ ਕਰਿ ਜਾਣਾ ਹਰਖ ਸੋਗ ਤੇ ਬਿਰਕਤੁ ਭਇਆ ॥ ਆਪੁ ਮਾਰਿ ਗੁਰਮੁਖਿ ਹਰਿ ਪਾਏ ਨਾਨਕ ਸਹਜਿ ਸਮਾਇ ਲਇਆ ॥੧੨॥੭॥
Scroll