ਰਾਮਕਲੀ ਦਖਣੀ ਮਹਲਾ ੧ ॥ ਜਤੁ ਸਤੁ ਸੰਜਮੁ ਸਾਚੁ ਦ੍ਰਿੜਾਇਆ ਸਾਚ ਸਬਦਿ ਰਸਿ ਲੀਣਾ ॥੧॥ ਮੇਰਾ ਗੁਰੁ ਦਇਆਲੁ ਸਦਾ ਰੰਗਿ ਲੀਣਾ ॥ ਅਹਿਨਿਸਿ ਰਹੈ ਏਕ ਲਿਵ ਲਾਗੀ ਸਾਚੇ ਦੇਖਿ ਪਤੀਣਾ ॥੧॥ ਰਹਾਉ ॥ ਰਹੈ ਗਗਨ ਪੁਰਿ ਦ੍ਰਿਸਟਿ ਸਮੈਸਰਿ ਅਨਹਤ ਸਬਦਿ ਰੰਗੀਣਾ ॥੨॥ ਸਤੁ ਬੰਧਿ ਕੁਪੀਨ ਭਰਿਪੁਰਿ ਲੀਣਾ ਜਿਹਵਾ ਰੰਗਿ ਰਸੀਣਾ ॥੩॥ ਮਿਲੈ ਗੁਰ ਸਾਚੇ ਜਿਨਿ ਰਚੁ ਰਾਚੇ ਕਿਰਤੁ ਵੀਚਾਰਿ ਪਤੀਣਾ ॥੪॥ ਏਕ ਮਹਿ ਸਰਬ ਸਰਬ ਮਹਿ ਏਕਾ ਏਹ ਸਤਿਗੁਰਿ ਦੇਖਿ ਦਿਖਾਈ ॥੫॥ ਜਿਨਿ ਕੀਏ ਖੰਡ ਮੰਡਲ ਬ੍ਰਹਮੰਡਾ ਸੋ ਪ੍ਰਭੁ ਲਖਨੁ ਨ ਜਾਈ ॥੬॥ ਦੀਪਕ ਤੇ ਦੀਪਕੁ ਪਰਗਾਸਿਆ ਤ੍ਰਿਭਵਣ ਜੋਤਿ ਦਿਖਾਈ ॥੭॥ ਸਚੈ ਤਖਤਿ ਸਚ ਮਹਲੀ ਬੈਠੇ ਨਿਰਭਉ ਤਾੜੀ ਲਾਈ ॥੮॥ ਮੋਹਿ ਗਇਆ ਬੈਰਾਗੀ ਜੋਗੀ ਘਟਿ ਘਟਿ ਕਿੰਗੁਰੀ ਵਾਈ ॥੯॥ ਨਾਨਕ ਸਰਣਿ ਪ੍ਰਭੂ ਕੀ ਛੂਟੇ ਸਤਿਗੁਰ ਸਚੁ ਸਖਾਈ ॥੧੦॥੮॥

Leave a Reply

Powered By Indic IME