ਰਾਮਕਲੀ ਮਹਲਾ ੩ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਰਮੈ ਦੀਆ ਮੁੰਦ੍ਰਾ ਕੰਨੀ ਪਾਇ ਜੋਗੀ ਖਿੰਥਾ ਕਰਿ ਤੂ ਦਇਆ ॥ ਆਵਣੁ ਜਾਣੁ ਬਿਭੂਤਿ ਲਾਇ ਜੋਗੀ ਤਾ ਤੀਨਿ ਭਵਣ ਜਿਣਿ ਲਇਆ ॥੧॥ ਐਸੀ ਕਿੰਗੁਰੀ ਵਜਾਇ ਜੋਗੀ ॥ ਜਿਤੁ ਕਿੰਗੁਰੀ ਅਨਹਦੁ ਵਾਜੈ ਹਰਿ ਸਿਉ ਰਹੈ ਲਿਵ ਲਾਇ ॥੧॥ ਰਹਾਉ ॥ ਸਤੁ ਸੰਤੋਖੁ ਪਤੁ ਕਰਿ ਝੋਲੀ ਜੋਗੀ ਅੰਮ੍ਰਿਤ ਨਾਮੁ ਭੁਗਤਿ ਪਾਈ ॥ ਧਿਆਨ ਕਾ ਕਰਿ ਡੰਡਾ ਜੋਗੀ ਸਿੰਙੀ ਸੁਰਤਿ ਵਜਾਈ ॥੨॥ ਮਨੁ ਦ੍ਰਿੜੁ ਕਰਿ ਆਸਣਿ ਬੈਸੁ ਜੋਗੀ ਤਾ ਤੇਰੀ ਕਲਪਣਾ ਜਾਈ ॥ ਕਾਇਆ ਨਗਰੀ ਮਹਿ ਮੰਗਣਿ ਚੜਹਿ ਜੋਗੀ ਤਾ ਨਾਮੁ ਪਲੈ ਪਾਈ ॥੩॥ ਇਤੁ ਕਿੰਗੁਰੀ ਧਿਆਨੁ ਨ ਲਾਗੈ ਜੋਗੀ ਨਾ ਸਚੁ ਪਲੈ ਪਾਇ ॥ ਇਤੁ ਕਿੰਗੁਰੀ ਸਾਂਤਿ ਨ ਆਵੈ ਜੋਗੀ ਅਭਿਮਾਨੁ ਨ ਵਿਚਹੁ ਜਾਇ ॥੪॥ ਭਉ ਭਾਉ ਦੁਇ ਪਤ ਲਾਇ ਜੋਗੀ ਇਹੁ ਸਰੀਰੁ ਕਰਿ ਡੰਡੀ ॥ ਗੁਰਮੁਖਿ ਹੋਵਹਿ ਤਾ ਤੰਤੀ ਵਾਜੈ ਇਨ ਬਿਧਿ ਤ੍ਰਿਸਨਾ ਖੰਡੀ ॥੫॥ ਹੁਕਮੁ ਬੁਝੈ ਸੋ ਜੋਗੀ ਕਹੀਐ ਏਕਸ ਸਿਉ ਚਿਤੁ ਲਾਏ ॥ ਸਹਸਾ ਤੂਟੈ ਨਿਰਮਲੁ ਹੋਵੈ ਜੋਗ ਜੁਗਤਿ ਇਵ ਪਾਏ ॥੬॥ਨਦਰੀ ਆਵਦਾ ਸਭੁ ਕਿਛੁ ਬਿਨਸੈ ਹਰਿ ਸੇਤੀ ਚਿਤੁ ਲਾਇ ॥ ਸਤਿਗੁਰ ਨਾਲਿ ਤੇਰੀ ਭਾਵਨੀ ਲਾਗੈ ਤਾ ਇਹ ਸੋਝੀ ਪਾਇ ॥੭॥ ਏਹੁ ਜੋਗੁ ਨ ਹੋਵੈ ਜੋਗੀ ਜਿ ਕੁਟੰਬੁ ਛੋਡਿ ਪਰਭਵਣੁ ਕਰਹਿ ॥ ਗ੍ਰਿਹ ਸਰੀਰ ਮਹਿ ਹਰਿ ਹਰਿ ਨਾਮੁ ਗੁਰ ਪਰਸਾਦੀ ਅਪਣਾ ਹਰਿ ਪ੍ਰਭੁ ਲਹਹਿ ॥੮॥ ਇਹੁ ਜਗਤੁ ਮਿਟੀ ਕਾ ਪੁਤਲਾ ਜੋਗੀ ਇਸੁ ਮਹਿ ਰੋਗੁ ਵਡਾ ਤ੍ਰਿਸਨਾ ਮਾਇਆ ॥ ਅਨੇਕ ਜਤਨ ਭੇਖ ਕਰੇ ਜੋਗੀ ਰੋਗੁ ਨ ਜਾਇ ਗਵਾਇਆ ॥੯॥ ਹਰਿ ਕਾ ਨਾਮੁ ਅਉਖਧੁ ਹੈ ਜੋਗੀ ਜਿਸ ਨੋ ਮੰਨਿ ਵਸਾਏ ॥ ਗੁਰਮੁਖਿ ਹੋਵੈ ਸੋਈ ਬੂਝੈ ਜੋਗ ਜੁਗਤਿ ਸੋ ਪਾਏ ॥੧੦॥ ਜੋਗੈ ਕਾ ਮਾਰਗੁ ਬਿਖਮੁ ਹੈ ਜੋਗੀ ਜਿਸ ਨੋ ਨਦਰਿ ਕਰੇ ਸੋ ਪਾਏ ॥ ਅੰਤਰਿ ਬਾਹਰਿ ਏਕੋ ਵੇਖੈ ਵਿਚਹੁ ਭਰਮੁ ਚੁਕਾਏ ॥੧੧॥ ਵਿਣੁ ਵਜਾਈ ਕਿੰਗੁਰੀ ਵਾਜੈ ਜੋਗੀ ਸਾ ਕਿੰਗੁਰੀ ਵਜਾਇ ॥ ਕਹੈ ਨਾਨਕੁ ਮੁਕਤਿ ਹੋਵਹਿ ਜੋਗੀ ਸਾਚੇ ਰਹਹਿ ਸਮਾਇ ॥੧੨॥੧॥੧੦॥

Leave a Reply

Powered By Indic IME