ਰਾਮਕਲੀ ਮਹਲਾ ੫ ॥ ਇਸੁ ਪਾਨੀ ਤੇ ਜਿਨਿ ਤੂ ਘਰਿਆ ॥ ਮਾਟੀ ਕਾ ਲੇ ਦੇਹੁਰਾ ਕਰਿਆ ॥ ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥ ਮਾਤ ਗਰਭ ਮਹਿ ਜਿਨਿ ਤੂ ਰਾਖਿਆ ॥੧॥ ਰਾਖਨਹਾਰੁ ਸਮ੍ਹਾਰਿ ਜਨਾ ॥ ਸਗਲੇ ਛੋਡਿ ਬੀਚਾਰ ਮਨਾ ॥੧॥ ਰਹਾਉ ॥ ਜਿਨਿ ਦੀਏ ਤੁਧੁ ਬਾਪ ਮਹਤਾਰੀ ॥ ਜਿਨਿ ਦੀਏ ਭ੍ਰਾਤ ਪੁਤ ਹਾਰੀ ॥ ਜਿਨਿ ਦੀਏ ਤੁਧੁ ਬਨਿਤਾ ਅਰੁ ਮੀਤਾ ॥ ਤਿਸੁ ਠਾਕੁਰ ਕਉ ਰਖਿ ਲੇਹੁ ਚੀਤਾ ॥੨॥ ਜਿਨਿ ਦੀਆ ਤੁਧੁ ਪਵਨੁ ਅਮੋਲਾ ॥ ਜਿਨਿ ਦੀਆ ਤੁਧੁ ਨੀਰੁ ਨਿਰਮੋਲਾ ॥ ਜਿਨਿ ਦੀਆ ਤੁਧੁ ਪਾਵਕੁ ਬਲਨਾ ॥ ਤਿਸੁ ਠਾਕੁਰ ਕੀ ਰਹੁ ਮਨ ਸਰਨਾ ॥੩॥ ਛਤੀਹ ਅੰਮ੍ਰਿਤ ਜਿਨਿ ਭੋਜਨ ਦੀਏ ॥ ਅੰਤਰਿ ਥਾਨ ਠਹਰਾਵਨ ਕਉ ਕੀਏ ॥ ਬਸੁਧਾ ਦੀਓ ਬਰਤਨਿ ਬਲਨਾ ॥ ਤਿਸੁ ਠਾਕੁਰ ਕੇ ਚਿਤਿ ਰਖੁ ਚਰਨਾ ॥੪॥ਪੇਖਨ ਕਉ ਨੇਤ੍ਰ ਸੁਨਨ ਕਉ ਕਰਨਾ ॥ ਹਸਤ ਕਮਾਵਨ ਬਾਸਨ ਰਸਨਾ ॥ ਚਰਨ ਚਲਨ ਕਉ ਸਿਰੁ ਕੀਨੋ ਮੇਰਾ ॥ ਮਨ ਤਿਸੁ ਠਾਕੁਰ ਕੇ ਪੂਜਹੁ ਪੈਰਾ ॥੫॥ ਅਪਵਿਤ੍ਰ ਪਵਿਤ੍ਰੁ ਜਿਨਿ ਤੂ ਕਰਿਆ ॥ ਸਗਲ ਜੋਨਿ ਮਹਿ ਤੂ ਸਿਰਿ ਧਰਿਆ ॥ ਅਬ ਤੂ ਸੀਝੁ ਭਾਵੈ ਨਹੀ ਸੀਝੈ ॥ ਕਾਰਜੁ ਸਵਰੈ ਮਨ ਪ੍ਰਭੁ ਧਿਆਈਜੈ ॥੬॥ ਈਹਾ ਊਹਾ ਏਕੈ ਓਹੀ ॥ ਜਤ ਕਤ ਦੇਖੀਐ ਤਤ ਤਤ ਤੋਹੀ ॥ ਤਿਸੁ ਸੇਵਤ ਮਨਿ ਆਲਸੁ ਕਰੈ ॥ ਜਿਸੁ ਵਿਸਰਿਐ ਇਕ ਨਿਮਖ ਨ ਸਰੈ ॥੭॥ ਹਮ ਅਪਰਾਧੀ ਨਿਰਗੁਨੀਆਰੇ ॥ ਨਾ ਕਿਛੁ ਸੇਵਾ ਨਾ ਕਰਮਾਰੇ ॥ ਗੁਰੁ ਬੋਹਿਥੁ ਵਡਭਾਗੀ ਮਿਲਿਆ ॥ ਨਾਨਕ ਦਾਸ ਸੰਗਿ ਪਾਥਰ ਤਰਿਆ ॥੮॥੨॥
Scroll