ਰਾਮਕਲੀ ਮਹਲਾ ੫ ॥ ਕਾਹੂ ਬਿਹਾਵੈ ਰੰਗ ਰਸ ਰੂਪ ॥ ਕਾਹੂ ਬਿਹਾਵੈ ਮਾਇ ਬਾਪ ਪੂਤ ॥ ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥ ਸੰਤ ਬਿਹਾਵੈ ਹਰਿ ਨਾਮ ਅਧਾਰਾ ॥੧॥ ਰਚਨਾ ਸਾਚੁ ਬਨੀ ॥ ਸਭ ਕਾ ਏਕੁ ਧਨੀ ॥੧॥ ਰਹਾਉ ॥ ਕਾਹੂ ਬਿਹਾਵੈ ਬੇਦ ਅਰੁ ਬਾਦਿ ॥ ਕਾਹੂ ਬਿਹਾਵੈ ਰਸਨਾ ਸਾਦਿ ॥ ਕਾਹੂ ਬਿਹਾਵੈ ਲਪਟਿ ਸੰਗਿ ਨਾਰੀ ॥ ਸੰਤ ਰਚੇ ਕੇਵਲ ਨਾਮ ਮੁਰਾਰੀ ॥੨॥ ਕਾਹੂ ਬਿਹਾਵੈ ਖੇਲਤ ਜੂਆ ॥ ਕਾਹੂ ਬਿਹਾਵੈ ਅਮਲੀ ਹੂਆ ॥ ਕਾਹੂ ਬਿਹਾਵੈ ਪਰ ਦਰਬ ਚਰਾਏ ॥ ਹਰਿ ਜਨ ਬਿਹਾਵੈ ਨਾਮ ਧਿਆਏ ॥੩॥ ਕਾਹੂ ਬਿਹਾਵੈ ਜੋਗ ਤਪ ਪੂਜਾ ॥ ਕਾਹੂ ਰੋਗ ਸੋਗ ਭਰਮੀਜਾ ॥ ਕਾਹੂ ਪਵਨ ਧਾਰ ਜਾਤ ਬਿਹਾਏ ॥ ਸੰਤ ਬਿਹਾਵੈ ਕੀਰਤਨੁ ਗਾਏ ॥੪॥ ਕਾਹੂ ਬਿਹਾਵੈ ਦਿਨੁ ਰੈਨਿ ਚਾਲਤ ॥ ਕਾਹੂ ਬਿਹਾਵੈ ਸੋ ਪਿੜੁ ਮਾਲਤ ॥ ਕਾਹੂ ਬਿਹਾਵੈ ਬਾਲ ਪੜਾਵਤ ॥ ਸੰਤ ਬਿਹਾਵੈ ਹਰਿ ਜਸੁ ਗਾਵਤ ॥੫॥ ਕਾਹੂ ਬਿਹਾਵੈ ਨਟ ਨਾਟਿਕ ਨਿਰਤੇ ॥ ਕਾਹੂ ਬਿਹਾਵੈ ਜੀਆਇਹ ਹਿਰਤੇ ॥ ਕਾਹੂ ਬਿਹਾਵੈ ਰਾਜ ਮਹਿ ਡਰਤੇ ॥ ਸੰਤ ਬਿਹਾਵੈ ਹਰਿ ਜਸੁ ਕਰਤੇ ॥੬॥ ਕਾਹੂ ਬਿਹਾਵੈ ਮਤਾ ਮਸੂਰਤਿ ॥ ਕਾਹੂ ਬਿਹਾਵੈ ਸੇਵਾ ਜਰੂਰਤਿ ॥ ਕਾਹੂ ਬਿਹਾਵੈ ਸੋਧਤ ਜੀਵਤ ॥ ਸੰਤ ਬਿਹਾਵੈ ਹਰਿ ਰਸੁ ਪੀਵਤ ॥੭॥ ਜਿਤੁ ਕੋ ਲਾਇਆ ਤਿਤ ਹੀ ਲਗਾਨਾ ॥ ਨਾ ਕੋ ਮੂੜੁ ਨਹੀ ਕੋ ਸਿਆਨਾ ॥ ਕਰਿ ਕਿਰਪਾ ਜਿਸੁ ਦੇਵੈ ਨਾਉ ॥ ਨਾਨਕ ਤਾ ਕੈ ਬਲਿ ਬਲਿ ਜਾਉ ॥੮॥੩॥

Leave a Reply

Powered By Indic IME