ਰਾਮਕਲੀ ਮਹਲਾ ੫ ॥ ਦਾਵਾ ਅਗਨਿ ਰਹੇ ਹਰਿ ਬੂਟ ॥ ਮਾਤ ਗਰਭ ਸੰਕਟ ਤੇ ਛੂਟ ॥ ਜਾ ਕਾ ਨਾਮੁ ਸਿਮਰਤ ਭਉ ਜਾਇ ॥ ਤੈਸੇ ਸੰਤ ਜਨਾ ਰਾਖੈ ਹਰਿ ਰਾਇ ॥੧॥ ਐਸੇ ਰਾਖਨਹਾਰ ਦਇਆਲ ॥ ਜਤ ਕਤ ਦੇਖਉ ਤੁਮ ਪ੍ਰਤਿਪਾਲ ॥੧॥ ਰਹਾਉ ॥ ਜਲੁ ਪੀਵਤ ਜਿਉ ਤਿਖਾ ਮਿਟੰਤ ॥ ਧਨ ਬਿਗਸੈ ਗ੍ਰਿਹਿ ਆਵਤ ਕੰਤ ॥ ਲੋਭੀ ਕਾ ਧਨੁ ਪ੍ਰਾਣ ਅਧਾਰੁ ॥ ਤਿਉ ਹਰਿ ਜਨ ਹਰਿ ਹਰਿ ਨਾਮ ਪਿਆਰੁ ॥੨॥ ਕਿਰਸਾਨੀ ਜਿਉ ਰਾਖੈ ਰਖਵਾਲਾ ॥ ਮਾਤ ਪਿਤਾ ਦਇਆ ਜਿਉ ਬਾਲਾ ॥ ਪ੍ਰੀਤਮੁ ਦੇਖਿ ਪ੍ਰੀਤਮੁ ਮਿਲਿ ਜਾਇ ॥ ਤਿਉ ਹਰਿ ਜਨ ਰਾਖੈ ਕੰਠਿ ਲਾਇ ॥੩॥ ਜਿਉ ਅੰਧੁਲੇ ਪੇਖਤ ਹੋਇ ਅਨੰਦ ॥ ਗੂੰਗਾ ਬਕਤ ਗਾਵੈ ਬਹੁ ਛੰਦ ॥ ਪਿੰਗੁਲ ਪਰਬਤ ਪਰਤੇ ਪਾਰਿ ॥ ਹਰਿ ਕੈ ਨਾਮਿ ਸਗਲ ਉਧਾਰਿ ॥੪॥ਜਿਉ ਪਾਵਕ ਸੰਗਿ ਸੀਤ ਕੋ ਨਾਸ ॥ ਐਸੇ ਪ੍ਰਾਛਤ ਸੰਤਸੰਗਿ ਬਿਨਾਸ ॥ ਜਿਉ ਸਾਬੁਨਿ ਕਾਪਰ ਊਜਲ ਹੋਤ ॥ ਨਾਮ ਜਪਤ ਸਭੁ ਭ੍ਰਮੁ ਭਉ ਖੋਤ ॥੫॥ ਜਿਉ ਚਕਵੀ ਸੂਰਜ ਕੀ ਆਸ ॥ ਜਿਉ ਚਾਤ੍ਰਿਕ ਬੂੰਦ ਕੀ ਪਿਆਸ ॥ ਜਿਉ ਕੁਰੰਕ ਨਾਦ ਕਰਨ ਸਮਾਨੇ ॥ ਤਿਉ ਹਰਿ ਨਾਮ ਹਰਿ ਜਨ ਮਨਹਿ ਸੁਖਾਨੇ ॥੬॥ ਤੁਮਰੀ ਕ੍ਰਿਪਾ ਤੇ ਲਾਗੀ ਪ੍ਰੀਤਿ ॥ ਦਇਆਲ ਭਏ ਤਾ ਆਏ ਚੀਤਿ ॥ ਦਇਆ ਧਾਰੀ ਤਿਨਿ ਧਾਰਣਹਾਰ ॥ ਬੰਧਨ ਤੇ ਹੋਈ ਛੁਟਕਾਰ ॥੭॥ ਸਭਿ ਥਾਨ ਦੇਖੇ ਨੈਣ ਅਲੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਭ੍ਰਮ ਭੈ ਛੂਟੇ ਗੁਰ ਪਰਸਾਦ ॥ ਨਾਨਕ ਪੇਖਿਓ ਸਭੁ ਬਿਸਮਾਦ ॥੮॥੪॥
Scroll