ਰਾਮਕਲੀ ਮਹਲਾ ੫ ॥ ਜੀਅ ਜੰਤ ਸਭਿ ਪੇਖੀਅਹਿ ਪ੍ਰਭ ਸਗਲ ਤੁਮਾਰੀ ਧਾਰਨਾ ॥੧॥ ਇਹੁ ਮਨੁ ਹਰਿ ਕੈ ਨਾਮਿ ਉਧਾਰਨਾ ॥੧॥ ਰਹਾਉ ॥ ਖਿਨ ਮਹਿ ਥਾਪਿ ਉਥਾਪੇ ਕੁਦਰਤਿ ਸਭਿ ਕਰਤੇ ਕੇ ਕਾਰਨਾ ॥੨॥ ਕਾਮੁ ਕ੍ਰੋਧੁ ਲੋਭੁ ਝੂਠੁ ਨਿੰਦਾ ਸਾਧੂ ਸੰਗਿ ਬਿਦਾਰਨਾ ॥੩॥ ਨਾਮੁ ਜਪਤ ਮਨੁ ਨਿਰਮਲ ਹੋਵੈ ਸੂਖੇ ਸੂਖਿ ਗੁਦਾਰਨਾ ॥੪॥ ਭਗਤ ਸਰਣਿ ਜੋ ਆਵੈ ਪ੍ਰਾਣੀ ਤਿਸੁ ਈਹਾ ਊਹਾ ਨ ਹਾਰਨਾ ॥੫॥ ਸੂਖ ਦੂਖ ਇਸੁ ਮਨ ਕੀ ਬਿਰਥਾ ਤੁਮ ਹੀ ਆਗੈ ਸਾਰਨਾ ॥੬॥ ਤੂ ਦਾਤਾ ਸਭਨਾ ਜੀਆ ਕਾ ਆਪਨ ਕੀਆ ਪਾਲਨਾ ॥੭॥ ਅਨਿਕ ਬਾਰ ਕੋਟਿ ਜਨ ਊਪਰਿ ਨਾਨਕੁ ਵੰਞੈ ਵਾਰਨਾ ॥੮॥੫॥

Leave a Reply

Powered By Indic IME