ਰਾਮਕਲੀ ਮਹਲਾ ੫ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਦਰਸਨੁ ਭੇਟਤ ਪਾਪ ਸਭਿ ਨਾਸਹਿ ਹਰਿ ਸਿਉ ਦੇਇ ਮਿਲਾਈ ॥੧॥ ਮੇਰਾ ਗੁਰੁ ਪਰਮੇਸਰੁ ਸੁਖਦਾਈ ॥ ਪਾਰਬ੍ਰਹਮ ਕਾ ਨਾਮੁ ਦ੍ਰਿੜਾਏ ਅੰਤੇ ਹੋਇ ਸਖਾਈ ॥੧॥ ਰਹਾਉ ॥ ਸਗਲ ਦੂਖ ਕਾ ਡੇਰਾ ਭੰਨਾ ਸੰਤ ਧੂਰਿ ਮੁਖਿ ਲਾਈ ॥੨॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਅਗਿਆਨੁ ਅੰਧੇਰੁ ਵੰਞਾਈ ॥੩॥ ਕਰਣ ਕਾਰਣ ਸਮਰਥੁ ਸੁਆਮੀ ਨਾਨਕ ਤਿਸੁ ਸਰਣਾਈ ॥੪॥ ਬੰਧਨ ਤੋੜਿ ਚਰਨ ਕਮਲ ਦ੍ਰਿੜਾਏ ਏਕ ਸਬਦਿ ਲਿਵ ਲਾਈ ॥੫॥ ਅੰਧ ਕੂਪ ਬਿਖਿਆ ਤੇ ਕਾਢਿਓ ਸਾਚ ਸਬਦਿ ਬਣਿ ਆਈ ॥੬॥ ਜਨਮ ਮਰਣ ਕਾ ਸਹਸਾ ਚੂਕਾ ਬਾਹੁੜਿ ਕਤਹੁ ਨ ਧਾਈ ॥੭॥ ਨਾਮ ਰਸਾਇਣਿ ਇਹੁ ਮਨੁ ਰਾਤਾ ਅੰਮ੍ਰਿਤੁ ਪੀ ਤ੍ਰਿਪਤਾਈ ॥੮॥ ਸੰਤਸੰਗਿ ਮਿਲਿ ਕੀਰਤਨੁ ਗਾਇਆ ਨਿਹਚਲ ਵਸਿਆ ਜਾਈ ॥੯॥ ਪੂਰੈ ਗੁਰਿ ਪੂਰੀ ਮਤਿ ਦੀਨੀ ਹਰਿ ਬਿਨੁ ਆਨ ਨ ਭਾਈ ॥੧੦॥ ਨਾਮੁ ਨਿਧਾਨੁ ਪਾਇਆ ਵਡਭਾਗੀ ਨਾਨਕ ਨਰਕਿ ਨ ਜਾਈ ॥੧੧॥ਘਾਲ ਸਿਆਣਪ ਉਕਤਿ ਨ ਮੇਰੀ ਪੂਰੈ ਗੁਰੂ ਕਮਾਈ ॥੧੨॥ ਜਪ ਤਪ ਸੰਜਮ ਸੁਚਿ ਹੈ ਸੋਈ ਆਪੇ ਕਰੇ ਕਰਾਈ ॥੧੩॥ ਪੁਤ੍ਰ ਕਲਤ੍ਰ ਮਹਾ ਬਿਖਿਆ ਮਹਿ ਗੁਰਿ ਸਾਚੈ ਲਾਇ ਤਰਾਈ ॥੧੪॥ ਅਪਣੇ ਜੀਅ ਤੈ ਆਪਿ ਸਮ੍ਹਾਲੇ ਆਪਿ ਲੀਏ ਲੜਿ ਲਾਈ ॥੧੫॥ ਸਾਚ ਧਰਮ ਕਾ ਬੇੜਾ ਬਾਂਧਿਆ ਭਵਜਲੁ ਪਾਰਿ ਪਵਾਈ ॥੧੬॥ ਬੇਸੁਮਾਰ ਬੇਅੰਤ ਸੁਆਮੀ ਨਾਨਕ ਬਲਿ ਬਲਿ ਜਾਈ ॥੧੭॥ਅਕਾਲ ਮੂਰਤਿ ਅਜੂਨੀ ਸੰਭਉ ਕਲਿ ਅੰਧਕਾਰ ਦੀਪਾਈ ॥੧੮॥ ਅੰਤਰਜਾਮੀ ਜੀਅਨ ਕਾ ਦਾਤਾ ਦੇਖਤ ਤ੍ਰਿਪਤਿ ਅਘਾਈ ॥੧੯॥ ਏਕੰਕਾਰੁ ਨਿਰੰਜਨੁ ਨਿਰਭਉ ਸਭ ਜਲਿ ਥਲਿ ਰਹਿਆ ਸਮਾਈ ॥੨੦॥ ਭਗਤਿ ਦਾਨੁ ਭਗਤਾ ਕਉ ਦੀਨਾ ਹਰਿ ਨਾਨਕੁ ਜਾਚੈ ਮਾਈ ॥੨੧॥੧॥੬॥
Scroll