ਰਾਮਕਲੀ ਮਹਲਾ ੫ ॥ ਸਲੋਕੁ ॥ ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥ ਮੁਖੁ ਊਜਲੁ ਸਦਾ ਸੁਖੀ ਨਾਨਕ ਸਿਮਰਤ ਏਕ ॥੧॥ ਮਨੁ ਤਨੁ ਰਾਤਾ ਰਾਮ ਪਿਆਰੇ ਹਰਿ ਪ੍ਰੇਮ ਭਗਤਿ ਬਣਿ ਆਈ ਸੰਤਹੁ ॥੧॥ ਸਤਿਗੁਰਿ ਖੇਪ ਨਿਬਾਹੀ ਸੰਤਹੁ ॥ ਹਰਿ ਨਾਮੁ ਲਾਹਾ ਦਾਸ ਕਉ ਦੀਆ ਸਗਲੀ ਤ੍ਰਿਸਨ ਉਲਾਹੀ ਸੰਤਹੁ ॥੧॥ ਰਹਾਉ ॥ ਖੋਜਤ ਖੋਜਤ ਲਾਲੁ ਇਕੁ ਪਾਇਆ ਹਰਿ ਕੀਮਤਿ ਕਹਣੁ ਨ ਜਾਈ ਸੰਤਹੁ ॥੨॥ ਚਰਨ ਕਮਲ ਸਿਉ ਲਾਗੋ ਧਿਆਨਾ ਸਾਚੈ ਦਰਸਿ ਸਮਾਈ ਸੰਤਹੁ ॥੩॥ ਗੁਣ ਗਾਵਤ ਗਾਵਤ ਭਏ ਨਿਹਾਲਾ ਹਰਿ ਸਿਮਰਤ ਤ੍ਰਿਪਤਿ ਅਘਾਈ ਸੰਤਹੁ ॥੪॥ ਆਤਮ ਰਾਮੁ ਰਵਿਆ ਸਭ ਅੰਤਰਿ ਕਤ ਆਵੈ ਕਤ ਜਾਈ ਸੰਤਹੁ ॥੫॥ ਆਦਿ ਜੁਗਾਦੀ ਹੈ ਭੀ ਹੋਸੀ ਸਭ ਜੀਆ ਕਾ ਸੁਖਦਾਈ ਸੰਤਹੁ ॥੬॥ ਆਪਿ ਬੇਅੰਤੁ ਅੰਤੁ ਨਹੀ ਪਾਈਐ ਪੂਰਿ ਰਹਿਆ ਸਭ ਠਾਈ ਸੰਤਹੁ ॥੭॥ ਮੀਤ ਸਾਜਨ ਮਾਲੁ ਜੋਬਨੁ ਸੁਤ ਹਰਿ ਨਾਨਕ ਬਾਪੁ ਮੇਰੀ ਮਾਈ ਸੰਤਹੁ ॥੮॥੨॥੭॥
Scroll