ਰਾਮਕਲੀ ਮਹਲਾ ੫ ॥ ਮਨ ਬਚ ਕ੍ਰਮਿ ਰਾਮ ਨਾਮੁ ਚਿਤਾਰੀ ॥ ਘੂਮਨ ਘੇਰਿ ਮਹਾ ਅਤਿ ਬਿਖੜੀ ਗੁਰਮੁਖਿ ਨਾਨਕ ਪਾਰਿ ਉਤਾਰੀ ॥੧॥ ਰਹਾਉ ॥ ਅੰਤਰਿ ਸੂਖਾ ਬਾਹਰਿ ਸੂਖਾ ਹਰਿ ਜਪਿ ਮਲਨ ਭਏ ਦੁਸਟਾਰੀ ॥੧॥ ਜਿਸ ਤੇ ਲਾਗੇ ਤਿਨਹਿ ਨਿਵਾਰੇ ਪ੍ਰਭ ਜੀਉ ਅਪਣੀ ਕਿਰਪਾ ਧਾਰੀ ॥੨॥ ਉਧਰੇ ਸੰਤ ਪਰੇ ਹਰਿ ਸਰਨੀ ਪਚਿ ਬਿਨਸੇ ਮਹਾ ਅਹੰਕਾਰੀ ॥੩॥ ਸਾਧੂ ਸੰਗਤਿ ਇਹੁ ਫਲੁ ਪਾਇਆ ਇਕੁ ਕੇਵਲ ਨਾਮੁ ਅਧਾਰੀ ॥੪॥ ਨ ਕੋਈ ਸੂਰੁ ਨ ਕੋਈ ਹੀਣਾ ਸਭ ਪ੍ਰਗਟੀ ਜੋਤਿ ਤੁਮ੍ਹ੍ਹਾਰੀ ॥੫॥ ਤੁਮ੍ਹ੍ਹ ਸਮਰਥ ਅਕਥ ਅਗੋਚਰ ਰਵਿਆ ਏਕੁ ਮੁਰਾਰੀ ॥੬॥ ਕੀਮਤਿ ਕਉਣੁ ਕਰੇ ਤੇਰੀ ਕਰਤੇ ਪ੍ਰਭ ਅੰਤੁ ਨ ਪਾਰਾਵਾਰੀ ॥੭॥ ਨਾਮ ਦਾਨੁ ਨਾਨਕ ਵਡਿਆਈ ਤੇਰਿਆ ਸੰਤ ਜਨਾ ਰੇਣਾਰੀ ॥੮॥੩॥੮॥੨੨॥
Scroll