ਰਾਮਕਲੀ ਮਹਲਾ ੫ ॥ ਹਰਿ ਹਰਿ ਧਿਆਇ ਮਨਾ ਖਿਨੁ ਨ ਵਿਸਾਰੀਐ ॥ ਰਾਮ ਰਾਮਾ ਰਾਮ ਰਮਾ ਕੰਠਿ ਉਰ ਧਾਰੀਐ ॥ ਉਰ ਧਾਰਿ ਹਰਿ ਹਰਿ ਪੁਰਖੁ ਪੂਰਨੁ ਪਾਰਬ੍ਰਹਮੁ ਨਿਰੰਜਨੋ ॥ ਭੈ ਦੂਰਿ ਕਰਤਾ ਪਾਪ ਹਰਤਾ ਦੁਸਹ ਦੁਖ ਭਵ ਖੰਡਨੋ ॥ ਜਗਦੀਸ ਈਸ ਗਪਾਲ ਮਾਧੋ ਗੁਣ ਗੋਵਿੰਦ ਵੀਚਾਰੀਐ ॥ ਬਿਨਵੰਤਿ ਨਾਨਕ ਮਿਲਿ ਸੰਗਿ ਸਾਧੂ ਦਿਨਸੁ ਰੈਣਿ ਚਿਤਾਰੀਐ ॥੧॥ਚਰਨ ਕਮਲ ਆਧਾਰੁ ਜਨ ਕਾ ਆਸਰਾ ॥ ਮਾਲੁ ਮਿਲਖ ਭੰਡਾਰ ਨਾਮੁ ਅਨੰਤ ਧਰਾ ॥ ਨਾਮੁ ਨਰਹਰ ਨਿਧਾਨੁ ਜਿਨ ਕੈ ਰਸ ਭੋਗ ਏਕ ਨਰਾਇਣਾ ॥ ਰਸ ਰੂਪ ਰੰਗ ਅਨੰਤ ਬੀਠਲ ਸਾਸਿ ਸਾਸਿ ਧਿਆਇਣਾ ॥ ਕਿਲਵਿਖ ਹਰਣਾ ਨਾਮ ਪੁਨਹਚਰਣਾ ਨਾਮੁ ਜਮ ਕੀ ਤ੍ਰਾਸ ਹਰਾ ॥ ਬਿਨਵੰਤਿ ਨਾਨਕ ਰਾਸਿ ਜਨ ਕੀ ਚਰਨ ਕਮਲਹ ਆਸਰਾ ॥੨॥ਗੁਣ ਬੇਅੰਤ ਸੁਆਮੀ ਤੇਰੇ ਕੋਇ ਨ ਜਾਨਈ ॥ ਦੇਖਿ ਚਲਤ ਦਇਆਲ ਸੁਣਿ ਭਗਤ ਵਖਾਨਈ ॥ ਜੀਅ ਜੰਤ ਸਭਿ ਤੁਝੁ ਧਿਆਵਹਿ ਪੁਰਖਪਤਿ ਪਰਮੇਸਰਾ ॥ ਸਰਬ ਜਾਚਿਕ ਏਕੁ ਦਾਤਾ ਕਰੁਣਾ ਮੈ ਜਗਦੀਸਰਾ ॥ ਸਾਧੂ ਸੰਤੁ ਸੁਜਾਣੁ ਸੋਈ ਜਿਸਹਿ ਪ੍ਰਭ ਜੀ ਮਾਨਈ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਸੋਇ ਤੁਝਹਿ ਪਛਾਨਈ ॥੩॥ਮੋਹਿ ਨਿਰਗੁਣ ਅਨਾਥੁ ਸਰਣੀ ਆਇਆ ॥ ਬਲਿ ਬਲਿ ਬਲਿ ਗੁਰਦੇਵ ਜਿਨਿ ਨਾਮੁ ਦ੍ਰਿੜਾਇਆ ॥ ਗੁਰਿ ਨਾਮੁ ਦੀਆ ਕੁਸਲੁ ਥੀਆ ਸਰਬ ਇਛਾ ਪੁੰਨੀਆ ॥ ਜਲਨੇ ਬੁਝਾਈ ਸਾਂਤਿ ਆਈ ਮਿਲੇ ਚਿਰੀ ਵਿਛੁੰਨਿਆ ॥ ਆਨੰਦ ਹਰਖ ਸਹਜ ਸਾਚੇ ਮਹਾ ਮੰਗਲ ਗੁਣ ਗਾਇਆ ॥ ਬਿਨਵੰਤਿ ਨਾਨਕ ਨਾਮੁ ਪ੍ਰਭ ਕਾ ਗੁਰ ਪੂਰੇ ਤੇ ਪਾਇਆ ॥੪॥੨॥

Leave a Reply

Powered By Indic IME