ਰਾਮਕਲੀ ਮਹਲਾ ੫ ॥ ਰੁਣ ਝੁਣੋ ਸਬਦੁ ਅਨਾਹਦੁ ਨਿਤ ਉਠਿ ਗਾਈਐ ਸੰਤਨ ਕੈ ॥ ਕਿਲਵਿਖ ਸਭਿ ਦੋਖ ਬਿਨਾਸਨੁ ਹਰਿ ਨਾਮੁ ਜਪੀਐ ਗੁਰ ਮੰਤਨ ਕੈ ॥ ਹਰਿ ਨਾਮੁ ਲੀਜੈ ਅਮਿਉ ਪੀਜੈ ਰੈਣਿ ਦਿਨਸੁ ਅਰਾਧੀਐ ॥ ਜੋਗ ਦਾਨ ਅਨੇਕ ਕਿਰਿਆ ਲਗਿ ਚਰਣ ਕਮਲਹ ਸਾਧੀਐ ॥ ਭਾਉ ਭਗਤਿ ਦਇਆਲ ਮੋਹਨ ਦੂਖ ਸਗਲੇ ਪਰਹਰੈ ॥ ਬਿਨਵੰਤਿ ਨਾਨਕ ਤਰੈ ਸਾਗਰੁ ਧਿਆਇ ਸੁਆਮੀ ਨਰਹਰੈ ॥੧॥ ਸੁਖ ਸਾਗਰ ਗੋਬਿੰਦ ਸਿਮਰਣੁ ਭਗਤ ਗਾਵਹਿ ਗੁਣ ਤੇਰੇ ਰਾਮ ॥ ਅਨਦ ਮੰਗਲ ਗੁਰ ਚਰਣੀ ਲਾਗੇ ਪਾਏ ਸੂਖ ਘਨੇਰੇ ਰਾਮ ॥ ਸੁਖ ਨਿਧਾਨੁ ਮਿਲਿਆ ਦੂਖ ਹਰਿਆ ਕ੍ਰਿਪਾ ਕਰਿ ਪ੍ਰਭਿ ਰਾਖਿਆ ॥ ਹਰਿ ਚਰਣ ਲਾਗਾ ਭ੍ਰਮੁ ਭਉ ਭਾਗਾ ਹਰਿ ਨਾਮੁ ਰਸਨਾ ਭਾਖਿਆ ॥ ਹਰਿ ਏਕੁ ਚਿਤਵੈ ਪ੍ਰਭੁ ਏਕੁ ਗਾਵੈ ਹਰਿ ਏਕੁ ਦ੍ਰਿਸਟੀ ਆਇਆ ॥ ਬਿਨਵੰਤਿ ਨਾਨਕ ਪ੍ਰਭਿ ਕਰੀ ਕਿਰਪਾ ਪੂਰਾ ਸਤਿਗੁਰੁ ਪਾਇਆ ॥੨॥ਮਿਲਿ ਰਹੀਐ ਪ੍ਰਭ ਸਾਧ ਜਨਾ ਮਿਲਿ ਹਰਿ ਕੀਰਤਨੁ ਸੁਨੀਐ ਰਾਮ ॥ ਦਇਆਲ ਪ੍ਰਭੂ ਦਾਮੋਦਰ ਮਾਧੋ ਅੰਤੁ ਨ ਪਾਈਐ ਗੁਨੀਐ ਰਾਮ ॥ ਦਇਆਲ ਦੁਖ ਹਰ ਸਰਣਿ ਦਾਤਾ ਸਗਲ ਦੋਖ ਨਿਵਾਰਣੋ ॥ ਮੋਹ ਸੋਗ ਵਿਕਾਰ ਬਿਖੜੇ ਜਪਤ ਨਾਮ ਉਧਾਰਣੋ ॥ ਸਭਿ ਜੀਅ ਤੇਰੇ ਪ੍ਰਭੂ ਮੇਰੇ ਕਰਿ ਕਿਰਪਾ ਸਭ ਰੇਣ ਥੀਵਾ ॥ ਬਿਨਵੰਤਿ ਨਾਨਕ ਪ੍ਰਭ ਮਇਆ ਕੀਜੈ ਨਾਮੁ ਤੇਰਾ ਜਪਿ ਜੀਵਾ ॥੩॥ ਰਾਖਿ ਲੀਏ ਪ੍ਰਭਿ ਭਗਤ ਜਨਾ ਅਪਣੀ ਚਰਣੀ ਲਾਏ ਰਾਮ ॥ ਆਠ ਪਹਰ ਅਪਨਾ ਪ੍ਰਭੁ ਸਿਮਰਹ ਏਕੋ ਨਾਮੁ ਧਿਆਏ ਰਾਮ ॥ ਧਿਆਇ ਸੋ ਪ੍ਰਭੁ ਤਰੇ ਭਵਜਲ ਰਹੇ ਆਵਣ ਜਾਣਾ ॥ ਸਦਾ ਸੁਖੁ ਕਲਿਆਣ ਕੀਰਤਨੁ ਪ੍ਰਭ ਲਗਾ ਮੀਠਾ ਭਾਣਾ ॥ ਸਭ ਇਛ ਪੁੰਨੀ ਆਸ ਪੂਰੀ ਮਿਲੇ ਸਤਿਗੁਰ ਪੂਰਿਆ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੇ ਫਿਰਿ ਨਾਹੀ ਦੂਖ ਵਿਸੂਰਿਆ ॥੪॥੩॥

Leave a Reply

Powered By Indic IME