ਸਲੋਕੁ ॥ ਰਸਨਾ ਉਚਰੈ ਹਰਿ ਹਰੇ ਗੁਣ ਗੋਵਿੰਦ ਵਖਿਆਨ ॥ ਨਾਨਕ ਪਕੜੀ ਟੇਕ ਏਕ ਪਰਮੇਸਰੁ ਰਖੈ ਨਿਦਾਨ ॥੧॥ ਛੰਤੁ ॥ ਸੋ ਸੁਆਮੀ ਪ੍ਰਭੁ ਰਖਕੋ ਅੰਚਲਿ ਤਾ ਕੈ ਲਾਗੁ ਜੀਉ ॥ ਭਜੁ ਸਾਧੂ ਸੰਗਿ ਦਇਆਲ ਦੇਵ ਮਨ ਕੀ ਮਤਿ ਤਿਆਗੁ ਜੀਉ ॥ ਇਕ ਓਟ ਕੀਜੈ ਜੀਉ ਦੀਜੈ ਆਸ ਇਕ ਧਰਣੀਧਰੈ ॥ ਸਾਧਸੰਗੇ ਹਰਿ ਨਾਮ ਰੰਗੇ ਸੰਸਾਰੁ ਸਾਗਰੁ ਸਭੁ ਤਰੈ ॥ ਜਨਮ ਮਰਣ ਬਿਕਾਰ ਛੂਟੇ ਫਿਰਿ ਨ ਲਾਗੈ ਦਾਗੁ ਜੀਉ ॥ ਬਲਿ ਜਾਇ ਨਾਨਕੁ ਪੁਰਖ ਪੂਰਨ ਥਿਰੁ ਜਾ ਕਾ ਸੋਹਾਗੁ ਜੀਉ ॥੩॥
Scroll