ਸਲੋਕੁ ॥ ਧਰਮ ਅਰਥ ਅਰੁ ਕਾਮ ਮੋਖ ਮੁਕਤਿ ਪਦਾਰਥ ਨਾਥ ॥ ਸਗਲ ਮਨੋਰਥ ਪੂਰਿਆ ਨਾਨਕ ਲਿਖਿਆ ਮਾਥ ॥੧॥ ਛੰਤੁ ॥ ਸਗਲ ਇਛ ਮੇਰੀ ਪੁੰਨੀਆ ਮਿਲਿਆ ਨਿਰੰਜਨ ਰਾਇ ਜੀਉ ॥ ਅਨਦੁ ਭਇਆ ਵਡਭਾਗੀਹੋ ਗ੍ਰਿਹਿ ਪ੍ਰਗਟੇ ਪ੍ਰਭ ਆਇ ਜੀਉ ॥ ਗ੍ਰਿਹਿ ਲਾਲ ਆਏ ਪੁਰਬਿ ਕਮਾਏ ਤਾ ਕੀ ਉਪਮਾ ਕਿਆ ਗਣਾ ॥ ਬੇਅੰਤ ਪੂਰਨ ਸੁਖ ਸਹਜ ਦਾਤਾ ਕਵਨ ਰਸਨਾ ਗੁਣ ਭਣਾ ॥ ਆਪੇ ਮਿਲਾਏ ਗਹਿ ਕੰਠਿ ਲਾਏ ਤਿਸੁ ਬਿਨਾ ਨਹੀ ਜਾਇ ਜੀਉ ॥ ਬਲਿ ਜਾਇ ਨਾਨਕੁ ਸਦਾ ਕਰਤੇ ਸਭ ਮਹਿ ਰਹਿਆ ਸਮਾਇ ਜੀਉ ॥੪॥੪॥

Leave a Reply

Powered By Indic IME