ਸਲੋਕ ॥ ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥ ਸਭ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥੧॥ ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥ ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥੨॥ ਛੰਤੁ ॥ ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥ ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥ ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਬੀਸਰੈ ॥ ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥ ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥ ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥੮॥੧॥੬॥੮॥
Scroll