ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਦਿਨੁ ਨੇੜੈ ਆਇਆ ਸੋਇ ॥ ਗੁਰਮੁਖਿ ਨਾਮੁ ਸਮਾਲਿ ਤੂੰ ਵਣਜਾਰਿਆ ਮਿਤ੍ਰਾ ਤੇਰਾ ਦਰਗਹ ਬੇਲੀ ਹੋਇ ॥ ਗੁਰਮੁਖਿ ਨਾਮੁ ਸਮਾਲਿ ਪਰਾਣੀ ਅੰਤੇ ਹੋਇ ਸਖਾਈ ॥ ਇਹੁ ਮੋਹੁ ਮਾਇਆ ਤੇਰੈ ਸੰਗਿ ਨ ਚਾਲੈ ਝੂਠੀ ਪ੍ਰੀਤਿ ਲਗਾਈ ॥ ਸਗਲੀ ਰੈਣਿ ਗੁਦਰੀ ਅੰਧਿਆਰੀ ਸੇਵਿ ਸਤਿਗੁਰੁ ਚਾਨਣੁ ਹੋਇ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਦਿਨੁ ਨੇੜੈ ਆਇਆ ਸੋਇ ॥੪॥
Scroll