ਣਾ ਕੋ ਮੇਰਾ ਕਿਸੁ ਗਹੀ ਣਾ ਕੋ ਹੋਆ ਨ ਹੋਗੁ ॥ ਆਵਣਿ ਜਾਣਿ ਵਿਗੁਚੀਐ ਦੁਬਿਧਾ ਵਿਆਪੈ ਰੋਗੁ ॥ ਣਾਮ ਵਿਹੂਣੇ ਆਦਮੀ ਕਲਰ ਕੰਧ ਗਿਰੰਤਿ ॥ ਵਿਣੁ ਨਾਵੈ ਕਿਉ ਛੂਟੀਐ ਜਾਇ ਰਸਾਤਲਿ ਅੰਤਿ ॥ ਗਣਤ ਗਣਾਵੈ ਅਖਰੀ ਅਗਣਤੁ ਸਾਚਾ ਸੋਇ ॥ ਅਗਿਆਨੀ ਮਤਿਹੀਣੁ ਹੈ ਗੁਰ ਬਿਨੁ ਗਿਆਨੁ ਨ ਹੋਇ ॥ ਤੂਟੀ ਤੰਤੁ ਰਬਾਬ ਕੀ ਵਾਜੈ ਨਹੀ ਵਿਜੋਗਿ ॥ ਵਿਛੁੜਿਆ ਮੇਲੈ ਪ੍ਰਭੂ ਨਾਨਕ ਕਰਿ ਸੰਜੋਗ ॥੩੨॥
Scroll