ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ ਗੁਰਮੁਖਿ ਹੋਵੈ ਸੁ ਗਿਆਨੁ ਤਤੁ ਬੀਚਾਰੈ ਹਉਮੈ ਸਬਦਿ ਜਲਾਏ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਾਚੈ ਰਹੈ ਸਮਾਏ ॥ ਨਾਮੇ ਨਾਮਿ ਰਹੈ ਬੈਰਾਗੀ ਸਾਚੁ ਰਖਿਆ ਉਰਿ ਧਾਰੇ ॥ ਨਾਨਕ ਬਿਨੁ ਨਾਵੈ ਜੋਗੁ ਕਦੇ ਨ ਹੋਵੈ ਦੇਖਹੁ ਰਿਦੈ ਬੀਚਾਰੇ ॥੬੮॥
Scroll