- page 78
ਸਿਰੀਰਾਗੁ ਮਹਲਾ ੪ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਮੁੰਧ ਇਆਣੀ ਪੇਈਅੜੈ ਕਿਉ ਕਰਿ ਹਰਿ ਦਰਸਨੁ ਪਿਖੈ ॥ ਹਰਿ ਹਰਿ ਅਪਨੀ ਕਿਰਪਾ ਕਰੇ ਗੁਰਮੁਖਿ ਸਾਹੁਰੜੈ ਕੰਮ ਸਿਖੈ ॥ ਸਾਹੁਰੜੈ ਕੰਮ ਸਿਖੈ ਗੁਰਮੁਖਿ ਹਰਿ ਹਰਿ ਸਦਾ ਧਿਆਏ ॥ ਸਹੀਆ ਵਿਚਿ ਫਿਰੈ ਸੁਹੇਲੀ ਹਰਿ ਦਰਗਹ ਬਾਹ ਲੁਡਾਏ ॥ ਲੇਖਾ ਧਰਮ ਰਾਇ ਕੀ ਬਾਕੀ ਜਪਿ ਹਰਿ ਹਰਿ ਨਾਮੁ ਕਿਰਖੈ ॥ ਮੁੰਧ ਇਆਣੀ ਪੇਈਅੜੈ ਗੁਰਮੁਖਿ ਹਰਿ ਦਰਸਨੁ ਦਿਖੈ ॥੧॥ ਵੀਆਹੁ ਹੋਆ ਮੇਰੇ ਬਾਬੁਲਾ ਗੁਰਮੁਖੇ ਹਰਿ ਪਾਇਆ ॥ ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਪ੍ਰਚੰਡੁ ਬਲਾਇਆ ॥ ਬਲਿਆ ਗੁਰ ਗਿਆਨੁ ਅੰਧੇਰਾ ਬਿਨਸਿਆ ਹਰਿ ਰਤਨੁ ਪਦਾਰਥੁ ਲਾਧਾ ॥ ਹਉਮੈ ਰੋਗੁ ਗਇਆ ਦੁਖੁ ਲਾਥਾ ਆਪੁ ਆਪੈ ਗੁਰਮਤਿ ਖਾਧਾ ॥ ਅਕਾਲ ਮੂਰਤਿ ਵਰੁ ਪਾਇਆ ਅਬਿਨਾਸੀ ਨਾ ਕਦੇ ਮਰੈ ਨ ਜਾਇਆ ॥ ਵੀਆਹੁ ਹੋਆ ਮੇਰੇ ਬਾਬੋਲਾ ਗੁਰਮੁਖੇ ਹਰਿ ਪਾਇਆ ॥੨॥ ਹਰਿ ਸਤਿ ਸਤੇ ਮੇਰੇ ਬਾਬੁਲਾ ਹਰਿ ਜਨ ਮਿਲਿ ਜੰਞ ਸੁਹੰਦੀ ॥ ਪੇਵਕੜੈ ਹਰਿ ਜਪਿ ਸੁਹੇਲੀ ਵਿਚਿ ਸਾਹੁਰੜੈ ਖਰੀ ਸੋਹੰਦੀ ॥ ਸਾਹੁਰੜੈ ਵਿਚਿ ਖਰੀ ਸੋਹੰਦੀ ਜਿਨਿ ਪੇਵਕੜੈ ਨਾਮੁ ਸਮਾਲਿਆ ॥ ਸਭੁ ਸਫਲਿਓ ਜਨਮੁ ਤਿਨਾ ਦਾ ਗੁਰਮੁਖਿ ਜਿਨਾ ਮਨੁ ਜਿਣਿ ਪਾਸਾ ਢਾਲਿਆ ॥ ਹਰਿ ਸੰਤ ਜਨਾ ਮਿਲਿ ਕਾਰਜੁ ਸੋਹਿਆ ਵਰੁ ਪਾਇਆ ਪੁਰਖੁ ਅਨੰਦੀ ॥ ਹਰਿ ਸਤਿ ਸਤਿ ਮੇਰੇ ਬਾਬੋਲਾ ਹਰਿ ਜਨ ਮਿਲਿ ਜੰਞ ਸਹੰਦੀ ॥੩॥ ਹਰਿ ਪ੍ਰਭੁ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥ ਹਰਿ ਕਪੜੋ ਹਰਿ ਸੋਭਾ ਦੇਵਹੁ ਜਿਤੁ ਸਵਰੈ ਮੇਰਾ ਕਾਜੋ ॥ ਹਰਿ ਹਰਿ ਭਗਤੀ ਕਾਜੁ ਸੁਹੇਲਾ ਗੁਰਿ ਸਤਿਗੁਰਿ ਦਾਨੁ ਦਿਵਾਇਆ ॥ ਖੰਡਿ ਵਰਭੰਡਿ ਹਰਿ ਸੋਭਾ ਹੋਈ ਇਹੁ ਦਾਨੁ ਨ ਰਲੈ ਰਲਾਇਆ ॥ ਹੋਰਿ ਮਨਮੁਖ ਦਾਜੁ ਜਿ ਰਖਿ ਦਿਖਾਲਹਿ ਸੁ ਕੂੜੁ ਅਹੰਕਾਰੁ ਕਚੁ ਪਾਜੋ ॥ ਹਰਿ ਪ੍ਰਭ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥੪॥ ਹਰਿ ਰਾਮ ਰਾਮ ਮੇਰੇ ਬਾਬੋਲਾ ਪਿਰ ਮਿਲਿ ਧਨ ਵੇਲ ਵਧੰਦੀ ॥ ਹਰਿ ਜੁਗਹ ਜੁਗੋ ਜੁਗ ਜੁਗਹ ਜੁਗੋ ਸਦ ਪੀੜੀ ਗੁਰੂ ਚਲੰਦੀ ॥ ਜੁਗਿ ਜੁਗਿ ਪੀੜੀ ਚਲੈ ਸਤਿਗੁਰ ਕੀ ਜਿਨੀ ਗੁਰਮੁਖਿ ਨਾਮੁ ਧਿਆਇਆ ॥ ਹਰਿ ਪੁਰਖੁ ਨ ਕਬ ਹੀ ਬਿਨਸੈ ਜਾਵੈ ਨਿਤ ਦੇਵੈ ਚੜੈ ਸਵਾਇਆ ॥ ਨਾਨਕ ਸੰਤ ਸੰਤ ਹਰਿ ਏਕੋ ਜਪਿ ਹਰਿ ਹਰਿ ਨਾਮੁ ਸੋਹੰਦੀ ॥ ਹਰਿ ਰਾਮ ਰਾਮ ਮੇਰੇ ਬਾਬੁਲਾ ਪਿਰ ਮਿਲਿ ਧਨ ਵੇਲ ਵਧੰਦੀ ॥੫॥੧॥
One thought on “ਮੁੰਧ ਇਆਣੀ ਪੇਈਅੜੈ ਕਿਉ ਕਰਿ ਹਰਿ ਦਰਸਨੁ ਪਿਖੈ ॥” Go To Your Profile
Leave a Reply
You must be logged in to post a comment.
https://www.youtube.com/watch?v=dhjlmVh5AQs
https://www.youtube.com/watch?v=6mc6sVMuluw