ਸਿਰੀਰਾਗੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਨ ਪਿਆਰਿਆ ਜੀਉ ਮਿਤ੍ਰਾ ਗੋਬਿੰਦ ਨਾਮੁ ਸਮਾਲੇ ॥ ਮਨ ਪਿਆਰਿਆ ਜੀ ਮਿਤ੍ਰਾ ਹਰਿ ਨਿਬਹੈ ਤੇਰੈ ਨਾਲੇ ॥ ਸੰਗਿ ਸਹਾਈ ਹਰਿ ਨਾਮੁ ਧਿਆਈ ਬਿਰਥਾ ਕੋਇ ਨ ਜਾਏ ॥ ਮਨ ਚਿੰਦੇ ਸੇਈ ਫਲ ਪਾਵਹਿ ਚਰਣ ਕਮਲ ਚਿਤੁ ਲਾਏ ॥ ਜਲਿ ਥਲਿ ਪੂਰਿ ਰਹਿਆ ਬਨਵਾਰੀ ਘਟਿ ਘਟਿ ਨਦਰਿ ਨਿਹਾਲੇ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਸਾਧਸੰਗਿ ਭ੍ਰਮੁ ਜਾਲੇ ॥੧॥ ਮਨ ਪਿਆਰਿਆ ਜੀ ਮਿਤ੍ਰਾ ਹਰਿ ਬਿਨੁ ਝੂਠੁ ਪਸਾਰੇ ॥ ਮਨ ਪਿਆਰਿਆ ਜੀਉ ਮਿਤ੍ਰਾ ਬਿਖੁ ਸਾਗਰੁ ਸੰਸਾਰੇ ॥ ਚਰਣ ਕਮਲ ਕਰਿ ਬੋਹਿਥੁ ਕਰਤੇ ਸਹਸਾ ਦੂਖੁ ਨ ਬਿਆਪੈ ॥ ਗੁਰੁ ਪੂਰਾ ਭੇਟੈ ਵਡਭਾਗੀ ਆਠ ਪਹਰ ਪ੍ਰਭੁ ਜਾਪੈ ॥ ਆਦਿ ਜੁਗਾਦੀ ਸੇਵਕ ਸੁਆਮੀ ਭਗਤਾ ਨਾਮੁ ਅਧਾਰੇ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਬਿਨੁ ਹਰਿ ਝੂਠ ਪਸਾਰੇ ॥੨॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਲਦੇ ਖੇਪ ਸਵਲੀ ॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਦਰੁ ਨਿਹਚਲੁ ਮਲੀ ॥ ਹਰਿ ਦਰੁ ਸੇਵੇ ਅਲਖ ਅਭੇਵੇ ਨਿਹਚਲੁ ਆਸਣੁ ਪਾਇਆ ॥ ਤਹ ਜਨਮ ਨ ਮਰਣੁ ਨ ਆਵਣ ਜਾਣਾ ਸੰਸਾ ਦੂਖੁ ਮਿਟਾਇਆ ॥ ਚਿਤ੍ਰ ਗੁਪਤ ਕਾ ਕਾਗਦੁ ਫਾਰਿਆ ਜਮਦੂਤਾ ਕਛੂ ਨ ਚਲੀ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਹਰਿ ਲਦੇ ਖੇਪ ਸਵਲੀ ॥੩॥ ਮਨ ਪਿਆਰਿਆ ਜੀਉ ਮਿਤ੍ਰਾ ਕਰਿ ਸੰਤਾ ਸੰਗਿ ਨਿਵਾਸੋ ॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਨਾਮੁ ਜਪਤ ਪਰਗਾਸੋ ॥ ਸਿਮਰਿ ਸੁਆਮੀ ਸੁਖਹ ਗਾਮੀ ਇਛ ਸਗਲੀ ਪੁੰਨੀਆ ॥ ਪੁਰਬੇ ਕਮਾਏ ਸ੍ਰੀਰੰਗ ਪਾਏ ਹਰਿ ਮਿਲੇ ਚਿਰੀ ਵਿਛੁੰਨਿਆ ॥ ਅੰਤਰਿ ਬਾਹਰਿ ਸਰਬਤਿ ਰਵਿਆ ਮਨਿ ਉਪਜਿਆ ਬਿਸੁਆਸੋ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਕਰਿ ਸੰਤਾ ਸੰਗਿ ਨਿਵਾਸੋ ॥੪॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਪ੍ਰੇਮ ਭਗਤਿ ਮਨੁ ਲੀਨਾ ॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਜਲ ਮਿਲਿ ਜੀਵੇ ਮੀਨਾ ॥ ਹਰਿ ਪੀ ਆਘਾਨੇ ਅੰਮ੍ਰਿਤ ਬਾਨੇ ਸ੍ਰਬ ਸੁਖਾ ਮਨ ਵੁਠੇ ॥ ਸ੍ਰੀਧਰ ਪਾਏ ਮੰਗਲ ਗਾਏ ਇਛ ਪੁੰਨੀ ਸਤਿਗੁਰ ਤੁਠੇ ॥ ਲੜਿ ਲੀਨੇ ਲਾਏ ਨਉ ਨਿਧਿ ਪਾਏ ਨਾਉ ਸਰਬਸੁ ਠਾਕੁਰਿ ਦੀਨਾ ॥ ਨਾਨਕ ਸਿਖ ਸੰਤ ਸਮਝਾਈ ਹਰਿ ਪ੍ਰੇਮ ਭਗਤਿ ਮਨੁ ਲੀਨਾ ॥੫॥੧॥੨॥
Scroll