ਮਃ ੩ ॥ ਰਾਮਕਲੀ ਰਾਮੁ ਮਨਿ ਵਸਿਆ ਤਾ ਬਨਿਆ ਸੀਗਾਰੁ ॥ ਗੁਰ ਕੈ ਸਬਦਿ ਕਮਲੁ ਬਿਗਸਿਆ ਤਾ ਸਉਪਿਆ ਭਗਤਿ ਭੰਡਾਰੁ ॥ ਭਰਮੁ ਗਇਆ ਤਾ ਜਾਗਿਆ ਚੂਕਾ ਅਗਿਆਨ ਅੰਧਾਰੁ ॥ ਤਿਸ ਨੋ ਰੂਪੁ ਅਤਿ ਅਗਲਾ ਜਿਸੁ ਹਰਿ ਨਾਲਿ ਪਿਆਰੁ ॥ ਸਦਾ ਰਵੈ ਪਿਰੁ ਆਪਣਾ ਸੋਭਾਵੰਤੀ ਨਾਰਿ ॥ ਮਨਮੁਖਿ ਸੀਗਾਰੁ ਨ ਜਾਣਨੀ ਜਾਸਨਿ ਜਨਮੁ ਸਭੁ ਹਾਰਿ ॥ ਬਿਨੁ ਹਰਿ ਭਗਤੀ ਸੀਗਾਰੁ ਕਰਹਿ ਨਿਤ ਜੰਮਹਿ ਹੋਇ ਖੁਆਰੁ ॥ ਸੈਸਾਰੈ ਵਿਚਿ ਸੋਭ ਨ ਪਾਇਨੀ ਅਗੈ ਜਿ ਕਰੇ ਸੁ ਜਾਣੈ ਕਰਤਾਰੁ ॥ ਨਾਨਕ ਸਚਾ ਏਕੁ ਹੈ ਦੁਹੁ ਵਿਚਿ ਹੈ ਸੰਸਾਰੁ ॥ ਚੰਗੈ ਮੰਦੈ ਆਪਿ ਲਾਇਅਨੁ ਸੋ ਕਰਨਿ ਜਿ ਆਪਿ ਕਰਾਏ ਕਰਤਾਰੁ ॥੨॥
Scroll