ਮਃ ੩ ॥ ਮਨਮੁਖ ਬੋਲਿ ਨ ਜਾਣਨੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥ ਓਇ ਥਾਉ ਕੁਥਾਉ ਨ ਜਾਣਨੀ ਉਨ ਅੰਤਰਿ ਲੋਭੁ ਵਿਕਾਰੁ ॥ ਓਇ ਆਪਣੈ ਸੁਆਇ ਆਇ ਬਹਿ ਗਲਾ ਕਰਹਿ ਓਨਾ ਮਾਰੇ ਜਮੁ ਜੰਦਾਰੁ ॥ ਅਗੈ ਦਰਗਹ ਲੇਖੈ ਮੰਗਿਐ ਮਾਰਿ ਖੁਆਰੁ ਕੀਚਹਿ ਕੂੜਿਆਰ ॥ ਏਹ ਕੂੜੈ ਕੀ ਮਲੁ ਕਿਉ ਉਤਰੈ ਕੋਈ ਕਢਹੁ ਇਹੁ ਵੀਚਾਰੁ ॥ ਸਤਿਗੁਰੁ ਮਿਲੈ ਤਾ ਨਾਮੁ ਦਿੜਾਏ ਸਭਿ ਕਿਲਵਿਖ ਕਟਣਹਾਰੁ ॥ ਨਾਮੁ ਜਪੇ ਨਾਮੋ ਆਰਾਧੇ ਤਿਸੁ ਜਨ ਕਉ ਕਰਹੁ ਸਭਿ ਨਮਸਕਾਰੁ ॥ ਮਲੁ ਕੂੜੀ ਨਾਮਿ ਉਤਾਰੀਅਨੁ ਜਪਿ ਨਾਮੁ ਹੋਆ ਸਚਿਆਰੁ ॥ ਜਨ ਨਾਨਕ ਜਿਸ ਦੇ ਏਹਿ ਚਲਤ ਹਹਿ ਸੋ ਜੀਵਉ ਦੇਵਣਹਾਰੁ ॥੨॥

Leave a Reply

Powered By Indic IME