ਡਖਣਾ ॥ ਸੋਹੰਦੜੋ ਹਭ ਠਾਇ ਕੋਇ ਨ ਦਿਸੈ ਡੂਜੜੋ ॥ ਖੁਲ੍ਹ੍ਹੜੇ ਕਪਾਟ ਨਾਨਕ ਸਤਿਗੁਰ ਭੇਟਤੇ ॥੧॥ ਛੰਤੁ ॥ ਤੇਰੇ ਬਚਨ ਅਨੂਪ ਅਪਾਰ ਸੰਤਨ ਆਧਾਰ ਬਾਣੀ ਬੀਚਾਰੀਐ ਜੀਉ ॥ ਸਿਮਰਤ ਸਾਸ ਗਿਰਾਸ ਪੂਰਨ ਬਿਸੁਆਸ ਕਿਉ ਮਨਹੁ ਬਿਸਾਰੀਐ ਜੀਉ ॥ ਕਿਉ ਮਨਹੁ ਬੇਸਾਰੀਐ ਨਿਮਖ ਨਹੀ ਟਾਰੀਐ ਗੁਣਵੰਤ ਪ੍ਰਾਨ ਹਮਾਰੇ ॥ ਮਨ ਬਾਂਛਤ ਫਲ ਦੇਤ ਹੈ ਸੁਆਮੀ ਜੀਅ ਕੀ ਬਿਰਥਾ ਸਾਰੇ ॥ ਅਨਾਥ ਕੇ ਨਾਥੇ ਸ੍ਰਬ ਕੈ ਸਾਥੇ ਜਪਿ ਜੂਐ ਜਨਮੁ ਨ ਹਾਰੀਐ ॥ ਨਾਨਕ ਕੀ ਬੇਨੰਤੀ ਪ੍ਰਭ ਪਹਿ ਕ੍ਰਿਪਾ ਕਰਿ ਭਵਜਲੁ ਤਾਰੀਐ ॥੨॥
Scroll