ਪਉੜੀ ॥ ਦੇਵਣਹਾਰੁ ਦਾਤਾਰੁ ਕਿਤੁ ਮੁਖਿ ਸਾਲਾਹੀਐ ॥ ਜਿਸੁ ਰਖੈ ਕਿਰਪਾ ਧਾਰਿ ਰਿਜਕੁ ਸਮਾਹੀਐ ॥ ਕੋਇ ਨ ਕਿਸ ਹੀ ਵਸਿ ਸਭਨਾ ਇਕ ਧਰ ॥ ਪਾਲੇ ਬਾਲਕ ਵਾਗਿ ਦੇ ਕੈ ਆਪਿ ਕਰ ॥ ਕਰਦਾ ਅਨਦ ਬਿਨੋਦ ਕਿਛੂ ਨ ਜਾਣੀਐ ॥ ਸਰਬ ਧਾਰ ਸਮਰਥ ਹਉ ਤਿਸੁ ਕੁਰਬਾਣੀਐ ॥ ਗਾਈਐ ਰਾਤਿ ਦਿਨੰਤੁ ਗਾਵਣ ਜੋਗਿਆ ॥ ਜੋ ਗੁਰ ਕੀ ਪੈਰੀ ਪਾਹਿ ਤਿਨੀ ਹਰਿ ਰਸੁ ਭੋਗਿਆ ॥੨॥
Scroll