ਸਲੋਕੁ ਮਃ ੫ ॥ ਧੰਨੁ ਸੁ ਰਾਗ ਸੁਰੰਗੜੇ ਆਲਾਪਤ ਸਭ ਤਿਖ ਜਾਇ ॥ ਧੰਨੁ ਸੁ ਜੰਤ ਸੁਹਾਵੜੇ ਜੋ ਗੁਰਮੁਖਿ ਜਪਦੇ ਨਾਉ ॥ ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਸਦ ਬਲਿਹਾਰੈ ਜਾਉ ॥ ਤਿਨ ਕੀ ਧੂੜਿ ਹਮ ਬਾਛਦੇ ਕਰਮੀ ਪਲੈ ਪਾਇ ॥ ਜੋ ਰਤੇ ਰੰਗਿ ਗੋਵਿਦ ਕੈ ਹਉ ਤਿਨ ਬਲਿਹਾਰੈ ਜਾਉ ॥ ਆਖਾ ਬਿਰਥਾ ਜੀਅ ਕੀ ਹਰਿ ਸਜਣੁ ਮੇਲਹੁ ਰਾਇ ॥ ਗੁਰਿ ਪੂਰੈ ਮੇਲਾਇਆ ਜਨਮ ਮਰਣ ਦੁਖੁ ਜਾਇ ॥ ਜਨ ਨਾਨਕ ਪਾਇਆ ਅਗਮ ਰੂਪੁ ਅਨਤ ਨ ਕਾਹੂ ਜਾਇ ॥੧॥
Scroll