ਸਲੋਕ ਮਃ ੫ ॥ ਹਰਿ ਇਕਸੈ ਨਾਲਿ ਮੈ ਦੋਸਤੀ ਹਰਿ ਇਕਸੈ ਨਾਲਿ ਮੈ ਰੰਗੁ ॥ ਹਰਿ ਇਕੋ ਮੇਰਾ ਸਜਣੋ ਹਰਿ ਇਕਸੈ ਨਾਲਿ ਮੈ ਸੰਗੁ ॥ ਹਰਿ ਇਕਸੈ ਨਾਲਿ ਮੈ ਗੋਸਟੇ ਮੁਹੁ ਮੈਲਾ ਕਰੈ ਨ ਭੰਗੁ ॥ ਜਾਣੈ ਬਿਰਥਾ ਜੀਅ ਕੀ ਕਦੇ ਨ ਮੋੜੈ ਰੰਗੁ ॥ ਹਰਿ ਇਕੋ ਮੇਰਾ ਮਸਲਤੀ ਭੰਨਣ ਘੜਨ ਸਮਰਥੁ ॥ ਹਰਿ ਇਕੋ ਮੇਰਾ ਦਾਤਾਰੁ ਹੈ ਸਿਰਿ ਦਾਤਿਆ ਜਗ ਹਥੁ ॥ ਹਰਿ ਇਕਸੈ ਦੀ ਮੈ ਟੇਕ ਹੈ ਜੋ ਸਿਰਿ ਸਭਨਾ ਸਮਰਥੁ ॥ ਸਤਿਗੁਰਿ ਸੰਤੁ ਮਿਲਾਇਆ ਮਸਤਕਿ ਧਰਿ ਕੈ ਹਥੁ ॥ ਵਡਾ ਸਾਹਿਬੁ ਗੁਰੂ ਮਿਲਾਇਆ ਜਿਨਿ ਤਾਰਿਆ ਸਗਲ ਜਗਤੁ ॥ ਮਨ ਕੀਆ ਇਛਾ ਪੂਰੀਆ ਪਾਇਆ ਧੁਰਿ ਸੰਜੋਗ ॥ ਨਾਨਕ ਪਾਇਆ ਸਚੁ ਨਾਮੁ ਸਦ ਹੀ ਭੋਗੇ ਭੋਗ ॥੧॥
Scroll