ਮਃ ੫ ॥ ਮਨਮੁਖਾ ਕੇਰੀ ਦੋਸਤੀ ਮਾਇਆ ਕਾ ਸਨਬੰਧੁ ॥ ਵੇਖਦਿਆ ਹੀ ਭਜਿ ਜਾਨਿ ਕਦੇ ਨ ਪਾਇਨਿ ਬੰਧੁ ॥ ਜਿਚਰੁ ਪੈਨਨਿ ਖਾਵਨ੍ਹ੍ਹੇ ਤਿਚਰੁ ਰਖਨਿ ਗੰਢੁ ॥ ਜਿਤੁ ਦਿਨਿ ਕਿਛੁ ਨ ਹੋਵਈ ਤਿਤੁ ਦਿਨਿ ਬੋਲਨਿ ਗੰਧੁ ॥ ਜੀਅ ਕੀ ਸਾਰ ਨ ਜਾਣਨੀ ਮਨਮੁਖ ਅਗਿਆਨੀ ਅੰਧੁ ॥ ਕੂੜਾ ਗੰਢੁ ਨ ਚਲਈ ਚਿਕੜਿ ਪਥਰ ਬੰਧੁ ॥ ਅੰਧੇ ਆਪੁ ਨ ਜਾਣਨੀ ਫਕੜੁ ਪਿਟਨਿ ਧੰਧੁ ॥ ਝੂਠੈ ਮੋਹਿ ਲਪਟਾਇਆ ਹਉ ਹਉ ਕਰਤ ਬਿਹੰਧੁ ॥ ਕ੍ਰਿਪਾ ਕਰੇ ਜਿਸੁ ਆਪਣੀ ਧੁਰਿ ਪੂਰਾ ਕਰਮੁ ਕਰੇਇ ॥ ਜਨ ਨਾਨਕ ਸੇ ਜਨ ਉਬਰੇ ਜੋ ਸਤਿਗੁਰ ਸਰਣਿ ਪਰੇ ॥੨॥
Scroll