ਸਲੋਕ ਮਃ ੫ ॥ ਹਰਣਾਖੀ ਕੂ ਸਚੁ ਵੈਣੁ ਸੁਣਾਈ ਜੋ ਤਉ ਕਰੇ ਉਧਾਰਣੁ ॥ ਸੁੰਦਰ ਬਚਨ ਤੁਮ ਸੁਣਹੁ ਛਬੀਲੀ ਪਿਰੁ ਤੈਡਾ ਮਨ ਸਾਧਾਰਣੁ ॥ ਦੁਰਜਨ ਸੇਤੀ ਨੇਹੁ ਰਚਾਇਓ ਦਸਿ ਵਿਖਾ ਮੈ ਕਾਰਣੁ ॥ ਊਣੀ ਨਾਹੀ ਝੂਣੀ ਨਾਹੀ ਨਾਹੀ ਕਿਸੈ ਵਿਹੂਣੀ ॥ ਪਿਰੁ ਛੈਲੁ ਛਬੀਲਾ ਛਡਿ ਗਵਾਇਓ ਦੁਰਮਤਿ ਕਰਮਿ ਵਿਹੂਣੀ ॥ ਨਾ ਹਉ ਭੁਲੀ ਨਾ ਹਉ ਚੁਕੀ ਨਾ ਮੈ ਨਾਹੀ ਦੋਸਾ ॥ ਜਿਤੁ ਹਉ ਲਾਈ ਤਿਤੁ ਹਉ ਲਗੀ ਤੂ ਸੁਣਿ ਸਚੁ ਸੰਦੇਸਾ ॥ ਸਾਈ ਸਹਾਗਣਿ ਸਾਈ ਭਾਗਣਿ ਜੈ ਪਿਰਿ ਕਿਰਪਾ ਧਾਰੀ ॥ ਪਿਰਿ ਅਉਗਣ ਤਿਸ ਕੇ ਸਭਿ ਗਵਾਏ ਗਲ ਸੇਤੀ ਲਾਇ ਸਵਾਰੀ ॥ ਕਰਮਹੀਣ ਧਨ ਕਰੈ ਬਿਨੰਤੀ ਕਦਿ ਨਾਨਕ ਆਵੈ ਵਾਰੀ ॥ ਸਭਿ ਸੁਹਾਗਣਿ ਮਾਣਹਿ ਰਲੀਆ ਇਕ ਦੇਵਹੁ ਰਾਤਿ ਮੁਰਾਰੀ ॥੧॥

Leave a Reply

Powered By Indic IME