ਸਿਰੀਰਾਗੁ ਮਹਲਾ ੪ ਵਣਜਾਰਾ ੴ ਸਤਿ ਨਾਮੁ ਗੁਰ ਪ੍ਰਸਾਦਿ ॥ ਹਰਿ ਹਰਿ ਉਤਮੁ ਨਾਮੁ ਹੈ ਜਿਨਿ ਸਿਰਿਆ ਸਭੁ ਕੋਇ ਜੀਉ ॥ ਹਰਿ ਜੀਅ ਸਭੇ ਪ੍ਰਤਿਪਾਲਦਾ ਘਟਿ ਘਟਿ ਰਮਈਆ ਸੋਇ ॥ ਸੋ ਹਰਿ ਸਦਾ ਧਿਆਈਐ ਤਿਸੁ ਬਿਨੁ ਅਵਰੁ ਨ ਕੋਇ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਸੇ ਛੋਡਿ ਚਲੇ ਦੁਖੁ ਰੋਇ ॥ ਜਨ ਨਾਨਕ ਨਾਮੁ ਧਿਆਇਆ ਹਰਿ ਅੰਤਿ ਸਖਾਈ ਹੋਇ ॥੧॥ ਮੈ ਹਰਿ ਬਿਨੁ ਅਵਰੁ ਨ ਕੋਇ ॥ ਹਰਿ ਗੁਰ ਸਰਣਾਈ ਪਾਈਐ ਵਣਜਾਰਿਆ ਮਿਤ੍ਰਾ ਵਡਭਾਗਿ ਪਰਾਪਤਿ ਹੋਇ ॥੧॥ ਰਹਾਉ ॥
Scroll