ਸਲੋਕ ਮਃ ੫ ॥ ਅੰਦਰਹੁ ਅੰਨਾ ਬਾਹਰਹੁ ਅੰਨਾ ਕੂੜੀ ਕੂੜੀ ਗਾਵੈ ॥ ਦੇਹੀ ਧੋਵੈ ਚਕ੍ਰ ਬਣਾਏ ਮਾਇਆ ਨੋ ਬਹੁ ਧਾਵੈ ॥ ਅੰਦਰਿ ਮੈਲੁ ਨ ਉਤਰੈ ਹਉਮੈ ਫਿਰਿ ਫਿਰਿ ਆਵੈ ਜਾਵੈ ॥ ਨੀਂਦ ਵਿਆਪਿਆ ਕਾਮਿ ਸੰਤਾਪਿਆ ਮੁਖਹੁ ਹਰਿ ਹਰਿ ਕਹਾਵੈ ॥ ਬੈਸਨੋ ਨਾਮੁ ਕਰਮ ਹਉ ਜੁਗਤਾ ਤੁਹ ਕੁਟੇ ਕਿਆ ਫਲੁ ਪਾਵੈ ॥ ਹੰਸਾ ਵਿਚਿ ਬੈਠਾ ਬਗੁ ਨ ਬਣਈ ਨਿਤ ਬੈਠਾ ਮਛੀ ਨੋ ਤਾਰ ਲਾਵੈ ॥ ਜਾ ਹੰਸ ਸਭਾ ਵੀਚਾਰੁ ਕਰਿ ਦੇਖਨਿ ਤਾ ਬਗਾ ਨਾਲਿ ਜੋੜੁ ਕਦੇ ਨ ਆਵੈ ॥ ਹੰਸਾ ਹੀਰਾ ਮੋਤੀ ਚੁਗਣਾ ਬਗੁ ਡਡਾ ਭਾਲਣ ਜਾਵੈ ॥ ਉਡਰਿਆ ਵੇਚਾਰਾ ਬਗੁਲਾ ਮਤੁ ਹੋਵੈ ਮੰਞੁ ਲਖਾਵੈ ॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਕਿਸੁ ਦੋਸੁ ਦਿਚੈ ਜਾ ਹਰਿ ਏਵੈ ਭਾਵੈ ॥ ਸਤਿਗੁਰੁ ਸਰਵਰੁ ਰਤਨੀ ਭਰਪੂਰੇ ਜਿਸੁ ਪ੍ਰਾਪਤਿ ਸੋ ਪਾਵੈ ॥ ਸਿਖ ਹੰਸ ਸਰਵਰਿ ਇਕਠੇ ਹੋਏ ਸਤਿਗੁਰ ਕੈ ਹੁਕਮਾਵੈ ॥ ਰਤਨ ਪਦਾਰਥ ਮਾਣਕ ਸਰਵਰਿ ਭਰਪੂਰੇ ਖਾਇ ਖਰਚਿ ਰਹੇ ਤੋਟਿ ਨ ਆਵੈ ॥ ਸਰਵਰ ਹੰਸੁ ਦੂਰਿ ਨ ਹੋਈ ਕਰਤੇ ਏਵੈ ਭਾਵੈ ॥ ਜਨ ਨਾਨਕ ਜਿਸ ਦੈ ਮਸਤਕਿ ਭਾਗੁ ਧੁਰਿ ਲਿਖਿਆ ਸੋ ਸਿਖੁ ਗੁਰੂ ਪਹਿ ਆਵੈ ॥ ਆਪਿ ਤਰਿਆ ਕੁਟੰਬ ਸਭਿ ਤਾਰੇ ਸਭਾ ਸ੍ਰਿਸਟਿ ਛਡਾਵੈ ॥੧॥
Scroll