ਮਃ ੫ ॥ ਪੰਡਿਤੁ ਆਖਾਏ ਬਹੁਤੀ ਰਾਹੀ ਕੋਰੜ ਮੋਠ ਜਿਨੇਹਾ ॥ ਅੰਦਰਿ ਮੋਹੁ ਨਿਤ ਭਰਮਿ ਵਿਆਪਿਆ ਤਿਸਟਸਿ ਨਾਹੀ ਦੇਹਾ ॥ ਕੂੜੀ ਆਵੈ ਕੂੜੀ ਜਾਵੈ ਮਾਇਆ ਕੀ ਨਿਤ ਜੋਹਾ ॥ ਸਚੁ ਕਹੈ ਤਾ ਛੋਹੋ ਆਵੈ ਅੰਤਰਿ ਬਹੁਤਾ ਰੋਹਾ ॥ ਵਿਆਪਿਆ ਦੁਰਮਤਿ ਕੁਬੁਧਿ ਕੁਮੂੜਾ ਮਨਿ ਲਾਗਾ ਤਿਸੁ ਮੋਹਾ ॥ ਠਗੈ ਸੇਤੀ ਠਗੁ ਰਲਿ ਆਇਆ ਸਾਥੁ ਭਿ ਇਕੋ ਜੇਹਾ ॥ ਸਤਿਗੁਰੁ ਸਰਾਫੁ ਨਦਰੀ ਵਿਚਦੋ ਕਢੈ ਤਾਂ ਉਘੜਿ ਆਇਆ ਲੋਹਾ ॥ ਬਹੁਤੇਰੀ ਥਾਈ ਰਲਾਇ ਰਲਾਇ ਦਿਤਾ ਉਘੜਿਆ ਪੜਦਾ ਅਗੈ ਆਇ ਖਲੋਹਾ ॥ ਸਤਿਗੁਰ ਕੀ ਜੇ ਸਰਣੀ ਆਵੈ ਫਿਰਿ ਮਨੂਰਹੁ ਕੰਚਨੁ ਹੋਹਾ ॥ ਸਤਿਗੁਰੁ ਨਿਰਵੈਰੁ ਪੁਤ੍ਰ ਸਤ੍ਰ ਸਮਾਨੇ ਅਉਗਣ ਕਟੇ ਕਰੇ ਸੁਧੁ ਦੇਹਾ ॥ ਨਾਨਕ ਜਿਸੁ ਧੁਰਿ ਮਸਤਕਿ ਹੋਵੈ ਲਿਖਿਆ ਤਿਸੁ ਸਤਿਗੁਰ ਨਾਲਿ ਸਨੇਹਾ ॥ ਅੰਮ੍ਰਿਤ ਬਾਣੀ ਸਤਿਗੁਰ ਪੂਰੇ ਕੀ ਜਿਸੁ ਕਿਰਪਾਲੁ ਹੋਵੈ ਤਿਸੁ ਰਿਦੈ ਵਸੇਹਾ ॥ ਆਵਣ ਜਾਣਾ ਤਿਸ ਕਾ ਕਟੀਐ ਸਦਾ ਸਦਾ ਸੁਖੁ ਹੋਹਾ ॥੨॥
Scroll