ਸਲੋਕ ਮਃ ੫ ॥ ਦੂਜਾ ਤਿਸੁ ਨ ਬੁਝਾਇਹੁ ਪਾਰਬ੍ਰਹਮ ਨਾਮੁ ਦੇਹੁ ਆਧਾਰੁ ॥ ਅਗਮੁ ਅਗੋਚਰੁ ਸਾਹਿਬੋ ਸਮਰਥੁ ਸਚੁ ਦਾਤਾਰੁ ॥ ਤੂ ਨਿਹਚਲੁ ਨਿਰਵੈਰੁ ਸਚੁ ਸਚਾ ਤੁਧੁ ਦਰਬਾਰੁ ॥ ਕੀਮਤਿ ਕਹਣੁ ਨ ਜਾਈਐ ਅੰਤੁ ਨ ਪਾਰਾਵਾਰੁ ॥ ਪ੍ਰਭੁ ਛੋਡਿ ਹੋਰੁ ਜਿ ਮੰਗਣਾ ਸਭੁ ਬਿਖਿਆ ਰਸ ਛਾਰੁ ॥ ਸੇ ਸੁਖੀਏ ਸਚੁ ਸਾਹ ਸੇ ਜਿਨ ਸਚਾ ਬਿਉਹਾਰੁ ॥ ਜਿਨਾ ਲਗੀ ਪ੍ਰੀਤਿ ਪ੍ਰਭ ਨਾਮ ਸਹਜ ਸੁਖ ਸਾਰੁ ॥ ਨਾਨਕ ਇਕੁ ਆਰਾਧੇ ਸੰਤਨ ਰੇਣਾਰੁ ॥੧॥
Scroll