ਜਿਨਿ ਕੀਤੀ ਸੋ ਮੰਨਣਾ ਕੋ ਸਾਲੁ ਜਿਵਾਹੇ ਸਾਲੀ ॥ ਧਰਮ ਰਾਇ ਹੈ ਦੇਵਤਾ ਲੈ ਗਲਾ ਕਰੇ ਦਲਾਲੀ ॥ਸਤਿਗੁਰੁ ਆਖੈ ਸਚਾ ਕਰੇ ਸਾ ਬਾਤ ਹੋਵੈ ਦਰਹਾਲੀ ॥ ਗੁਰ ਅੰਗਦ ਦੀ ਦੋਹੀ ਫਿਰੀ ਸਚੁ ਕਰਤੈ ਬੰਧਿ ਬਹਾਲੀ ॥ ਨਾਨਕੁ ਕਾਇਆ ਪਲਟੁ ਕਰਿ ਮਲਿ ਤਖਤੁ ਬੈਠਾ ਸੈ ਡਾਲੀ ॥ ਦਰੁ ਸੇਵੇ ਉਮਤਿ ਖੜੀ ਮਸਕਲੈ ਹੋਇ ਜੰਗਾਲੀ ॥ ਦਰਿ ਦਰਵੇਸੁ ਖਸੰਮ ਦੈ ਨਾਇ ਸਚੈ ਬਾਣੀ ਲਾਲੀ ॥ ਬਲਵੰਡ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ ॥ ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ ॥ ਗੁਰਸਿਖਾ ਕੇ ਮੁਖ ਉਜਲੇ ਮਨਮੁਖ ਥੀਏ ਪਰਾਲੀ ॥ਪਏ ਕਬੂਲੁ ਖਸੰਮ ਨਾਲਿ ਜਾਂ ਘਾਲ ਮਰਦੀ ਘਾਲੀ ॥ ਮਾਤਾ ਖੀਵੀ ਸਹੁ ਸੋਇ ਜਿਨਿ ਗੋਇ ਉਠਾਲੀ ॥੩॥
Scroll