ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ ॥ ਪਿਯੂ ਦਾਦੇ ਜੇਵਿਹਾ ਪੋਤਾ ਪਰਵਾਣੁ ॥ ਜਿਨਿ ਬਾਸਕੁ ਨੇਤ੍ਰੈ ਘਤਿਆ ਕਰਿ ਨੇਹੀ ਤਾਣੁ ॥ ਜਿਨਿ ਸਮੁੰਦੁ ਵਿਰੋਲਿਆ ਕਰਿ ਮੇਰੁ ਮਧਾਣੁ ॥ ਚਉਦਹ ਰਤਨ ਨਿਕਾਲਿਅਨੁ ਕੀਤੋਨੁ ਚਾਨਾਣੁ ॥ਘੋੜਾ ਕੀਤੋ ਸਹਜ ਦਾ ਜਤੁ ਕੀਓ ਪਲਾਣੁ ॥ ਧਣਖੁ ਚੜਾਇਓ ਸਤ ਦਾ ਜਸ ਹੰਦਾ ਬਾਣੁ ॥ ਕਲਿ ਵਿਚਿ ਧੂ ਅੰਧਾਰੁ ਸਾ ਚੜਿਆ ਰੈ ਭਾਣੁ ॥ ਸਤਹੁ ਖੇਤੁ ਜਮਾਇਓ ਸਤਹੁ ਛਾਵਾਣੁ ॥ ਨਿਤ ਰਸੋਈ ਤੇਰੀਐ ਘਿਉ ਮੈਦਾ ਖਾਣੁ ॥ ਚਾਰੇ ਕੁੰਡਾਂ ਸੁਝੀਓਸੁ ਮਨ ਮਹਿ ਸਬਦੁ ਪਰਵਾਣੁ ॥ ਆਵਾ ਗਉਣੁ ਨਿਵਾਰਿਓ ਕਰਿ ਨਦਰਿ ਨੀਸਾਣੁ ॥ਅਉਤਰਿਆ ਅਉਤਾਰੁ ਲੈ ਸੋ ਪੁਰਖੁ ਸੁਜਾਣੁ ॥ ਝਖੜਿ ਵਾਉ ਨ ਡੋਲਈ ਪਰਬਤੁ ਮੇਰਾਣੁ ॥ ਜਾਣੈ ਬਿਰਥਾ ਜੀਅ ਕੀ ਜਾਣੀ ਹੂ ਜਾਣੁ ॥ ਕਿਆ ਸਾਲਾਹੀ ਸਚੇ ਪਾਤਿਸਾਹ ਜਾਂ ਤੂ ਸੁਘੜੁ ਸੁਜਾਣੁ ॥ ਦਾਨੁ ਜਿ ਸਤਿਗੁਰ ਭਾਵਸੀ ਸੋ ਸਤੇ ਦਾਣੁ ॥ਨਾਨਕ ਹੰਦਾ ਛਤ੍ਰੁ ਸਿਰਿ ਉਮਤਿ ਹੈਰਾਣੁ ॥ ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ ॥ ਪਿਯੂ ਦਾਦੇ ਜੇਵਿਹਾ ਪੋਤ੍ਰਾ ਪਰਵਾਣੁ ॥੬॥

Leave a Reply

Powered By Indic IME