ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥ ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ॥ ਜਿਨ੍ਹ੍ਹੀ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ॥ ਲਬੁ ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ॥ ਧੰਨੁ ਸੁ ਤੇਰਾ ਥਾਨੁ ਹੈ ਸਚੁ ਤੇਰਾ ਪੈਸਕਾਰਿਆ ॥ ਨਾਨਕੁ ਤੂ ਲਹਣਾ ਤੂਹੈ ਗੁਰੁ ਅਮਰੁ ਤੂ ਵੀਚਾਰਿਆ ॥ ਗੁਰੁ ਡਿਠਾ ਤਾਂ ਮਨੁ ਸਾਧਾਰਿਆ ॥੭॥

Leave a Reply

Powered By Indic IME