ਰਾਮਕਲੀ ਬਾਣੀ ਭਗਤਾ ਕੀ ॥ ਕਬੀਰ ਜੀਉ ੴ ਸਤਿਗੁਰ ਪ੍ਰਸਾਦਿ ॥ ਕਾਇਆ ਕਲਾਲਨਿ ਲਾਹਨਿ ਮੇਲਉ ਗੁਰ ਕਾ ਸਬਦੁ ਗੁੜੁ ਕੀਨੁ ਰੇ ॥ ਤ੍ਰਿਸਨਾ ਕਾਮੁ ਕ੍ਰੋਧੁ ਮਦ ਮਤਸਰ ਕਾਟਿ ਕਾਟਿ ਕਸੁ ਦੀਨੁ ਰੇ ॥੧॥ ਕੋਈ ਹੈ ਰੇ ਸੰਤੁ ਸਹਜ ਸੁਖ ਅੰਤਰਿ ਜਾ ਕਉ ਜਪੁ ਤਪੁ ਦੇਉ ਦਲਾਲੀ ਰੇ ॥ ਏਕ ਬੂੰਦ ਭਰਿ ਤਨੁ ਮਨੁ ਦੇਵਉ ਜੋ ਮਦੁ ਦੇਇ ਕਲਾਲੀ ਰੇ ॥੧॥ ਰਹਾਉ ॥ ਭਵਨ ਚਤੁਰ ਦਸ ਭਾਠੀ ਕੀਨ੍ਹ੍ਹੀ ਬ੍ਰਹਮ ਅਗਨਿ ਤਨਿ ਜਾਰੀ ਰੇ ॥ ਮੁਦ੍ਰਾ ਮਦਕ ਸਹਜ ਧੁਨਿ ਲਾਗੀ ਸੁਖਮਨ ਪੋਚਨਹਾਰੀ ਰੇ ॥੨॥ ਤੀਰਥ ਬਰਤ ਨੇਮ ਸੁਚਿ ਸੰਜਮ ਰਵਿ ਸਸਿ ਗਹਨੈ ਦੇਉ ਰੇ ॥ ਸੁਰਤਿ ਪਿਆਲ ਸੁਧਾ ਰਸੁ ਅੰਮ੍ਰਿਤੁ ਏਹੁ ਮਹਾ ਰਸੁ ਪੇਉ ਰੇ ॥੩॥ ਨਿਝਰ ਧਾਰ ਚੁਐ ਅਤਿ ਨਿਰਮਲ ਇਹ ਰਸ ਮਨੂਆ ਰਾਤੋ ਰੇ ॥ ਕਹਿ ਕਬੀਰ ਸਗਲੇ ਮਦ ਛੂਛੇ ਇਹੈ ਮਹਾ ਰਸੁ ਸਾਚੋ ਰੇ ॥੪॥੧॥

Leave a Reply

Powered By Indic IME