ਗੁੜੁ ਕਰਿ ਗਿਆਨੁ ਧਿਆਨੁ ਕਰਿ ਮਹੂਆ ਭਉ ਭਾਠੀ ਮਨ ਧਾਰਾ ॥ ਸੁਖਮਨ ਨਾਰੀ ਸਹਜ ਸਮਾਨੀ ਪੀਵੈ ਪੀਵਨਹਾਰਾ ॥੧॥ ਅਉਧੂ ਮੇਰਾ ਮਨੁ ਮਤਵਾਰਾ ॥ ਉਨਮਦ ਚਢਾ ਮਦਨ ਰਸੁ ਚਾਖਿਆ ਤ੍ਰਿਭਵਨ ਭਇਆ ਉਜਿਆਰਾ ॥੧॥ ਰਹਾਉ ॥ ਦੁਇ ਪੁਰ ਜੋਰਿ ਰਸਾਈ ਭਾਠੀ ਪੀਉ ਮਹਾ ਰਸੁ ਭਾਰੀ ॥ ਕਾਮੁ ਕ੍ਰੋਧੁ ਦੁਇ ਕੀਏ ਜਲੇਤਾ ਛੂਟਿ ਗਈ ਸੰਸਾਰੀ ॥੨॥ ਪ੍ਰਗਟ ਪ੍ਰਗਾਸ ਗਿਆਨ ਗੁਰ ਗੰਮਿਤ ਸਤਿਗੁਰ ਤੇ ਸੁਧਿ ਪਾਈ ॥ ਦਾਸੁ ਕਬੀਰੁ ਤਾਸੁ ਮਦ ਮਾਤਾ ਉਚਕਿ ਨ ਕਬਹੂ ਜਾਈ ॥੩॥੨॥
Scroll