ਤੂੰ ਮੇਰੋ ਮੇਰੁ ਪਰਬਤੁ ਸੁਆਮੀ ਓਟ ਗਹੀ ਮੈ ਤੇਰੀ ॥ ਨਾ ਤੁਮ ਡੋਲਹੁ ਨਾ ਹਮ ਗਿਰਤੇ ਰਖਿ ਲੀਨੀ ਹਰਿ ਮੇਰੀ ॥੧॥ ਅਬ ਤਬ ਜਬ ਕਬ ਤੁਹੀ ਤੁਹੀ ॥ ਹਮ ਤੁਅ ਪਰਸਾਦਿ ਸੁਖੀ ਸਦ ਹੀ ॥੧॥ ਰਹਾਉ ॥ ਤੋਰੇ ਭਰੋਸੇ ਮਗਹਰ ਬਸਿਓ ਮੇਰੇ ਤਨ ਕੀ ਤਪਤਿ ਬੁਝਾਈ ॥ ਪਹਿਲੇ ਦਰਸਨੁ ਮਗਹਰ ਪਾਇਓ ਫੁਨਿ ਕਾਸੀ ਬਸੇ ਆਈ ॥੨॥ ਜੈਸਾ ਮਗਹਰੁ ਤੈਸੀ ਕਾਸੀ ਹਮ ਏਕੈ ਕਰਿ ਜਾਨੀ ॥ ਹਮ ਨਿਰਧਨ ਜਿਉ ਇਹੁ ਧਨੁ ਪਾਇਆ ਮਰਤੇ ਫੂਟਿ ਗੁਮਾਨੀ ॥੩॥ ਕਰੈ ਗੁਮਾਨੁ ਚੁਭਹਿ ਤਿਸੁ ਸੂਲਾ ਕੋ ਕਾਢਨ ਕਉ ਨਾਹੀ ॥ ਅਜੈ ਸੁ ਚੋਭ ਕਉ ਬਿਲਲ ਬਿਲਾਤੇ ਨਰਕੇ ਘੋਰ ਪਚਾਹੀ ॥੪॥ ਕਵਨੁ ਨਰਕੁ ਕਿਆ ਸੁਰਗੁ ਬਿਚਾਰਾ ਸੰਤਨ ਦੋਊ ਰਾਦੇ ॥ ਹਮ ਕਾਹੂ ਕੀ ਕਾਣਿ ਨ ਕਢਤੇ ਅਪਨੇ ਗੁਰ ਪਰਸਾਦੇ ॥੫॥ ਅਬ ਤਉ ਜਾਇ ਚਢੇ ਸਿੰਘਾਸਨਿ ਮਿਲੇ ਹੈ ਸਾਰਿੰਗਪਾਨੀ ॥ ਰਾਮ ਕਬੀਰਾ ਏਕ ਭਏ ਹੈ ਕੋਇ ਨ ਸਕੈ ਪਛਾਨੀ ॥੬॥੩॥
Scroll