ਸੰਤਾ ਮਾਨਉ ਦੂਤਾ ਡਾਨਉ ਇਹ ਕੁਟਵਾਰੀ ਮੇਰੀ ॥ ਦਿਵਸ ਰੈਨਿ ਤੇਰੇ ਪਾਉ ਪਲੋਸਉ ਕੇਸ ਚਵਰ ਕਰਿ ਫੇਰੀ ॥੧॥ ਹਮ ਕੂਕਰ ਤੇਰੇ ਦਰਬਾਰਿ ॥ ਭਉਕਹਿ ਆਗੈ ਬਦਨੁ ਪਸਾਰਿ ॥੧॥ ਰਹਾਉ ॥ ਪੂਰਬ ਜਨਮ ਹਮ ਤੁਮ੍ਹ੍ਹਰੇ ਸੇਵਕ ਅਬ ਤਉ ਮਿਟਿਆ ਨ ਜਾਈ ॥ ਤੇਰੇ ਦੁਆਰੈ ਧੁਨਿ ਸਹਜ ਕੀ ਮਾਥੈ ਮੇਰੇ ਦਗਾਈ ॥੨॥ ਦਾਗੇ ਹੋਹਿ ਸੁ ਰਨ ਮਹਿ ਜੂਝਹਿ ਬਿਨੁ ਦਾਗੇ ਭਗਿ ਜਾਈ ॥ ਸਾਧੂ ਹੋਇ ਸੁ ਭਗਤਿ ਪਛਾਨੈ ਹਰਿ ਲਏ ਖਜਾਨੈ ਪਾਈ ॥੩॥ ਕੋਠਰੇ ਮਹਿ ਕੋਠਰੀ ਪਰਮ ਕੋਠੀ ਬੀਚਾਰਿ ॥ ਗੁਰਿ ਦੀਨੀ ਬਸਤੁ ਕਬੀਰ ਕਉ ਲੇਵਹੁ ਬਸਤੁ ਸਮ੍ਹ੍ਹਾਰਿ ॥੪॥ ਕਬੀਰਿ ਦੀਈ ਸੰਸਾਰ ਕਉ ਲੀਨੀ ਜਿਸੁ ਮਸਤਕਿ ਭਾਗੁ ॥ ਅੰਮ੍ਰਿਤ ਰਸੁ ਜਿਨਿ ਪਾਇਆ ਥਿਰੁ ਤਾ ਕਾ ਸੋਹਾਗੁ ॥੫॥੪॥
Scroll