ਜਿਹ ਮੁਖ ਬੇਦੁ ਗਾਇਤ੍ਰੀ ਨਿਕਸੈ ਸੋ ਕਿਉ ਬ੍ਰਹਮਨੁ ਬਿਸਰੁ ਕਰੈ ॥ ਜਾ ਕੈ ਪਾਇ ਜਗਤੁ ਸਭੁ ਲਾਗੈ ਸੋ ਕਿਉ ਪੰਡਿਤੁ ਹਰਿ ਨ ਕਹੈ ॥੧॥ ਕਾਹੇ ਮੇਰੇ ਬਾਮ੍ਹ੍ਹਨ ਹਰਿ ਨ ਕਹਹਿ ॥ ਰਾਮੁ ਨ ਬੋਲਹਿ ਪਾਡੇ ਦੋਜਕੁ ਭਰਹਿ ॥੧॥ ਰਹਾਉ ॥ ਆਪਨ ਊਚ ਨੀਚ ਘਰਿ ਭੋਜਨੁ ਹਠੇ ਕਰਮ ਕਰਿ ਉਦਰੁ ਭਰਹਿ ॥ ਚਉਦਸ ਅਮਾਵਸ ਰਚਿ ਰਚਿ ਮਾਂਗਹਿ ਕਰ ਦੀਪਕੁ ਲੈ ਕੂਪਿ ਪਰਹਿ ॥੨॥ ਤੂੰ ਬ੍ਰਹਮਨੁ ਮੈ ਕਾਸੀਕ ਜੁਲਹਾ ਮੁਹਿ ਤੋਹਿ ਬਰਾਬਰੀ ਕੈਸੇ ਕੈ ਬਨਹਿ ॥ ਹਮਰੇ ਰਾਮ ਨਾਮ ਕਹਿ ਉਬਰੇ ਬੇਦ ਭਰੋਸੇ ਪਾਂਡੇ ਡੂਬਿ ਮਰਹਿ ॥੩॥੫॥
Scroll